ਪੰਜਾਬ ਅੰਮ੍ਰਿਤਸਰ ਸਥਿਤ ਪਲਾਸਟਿਕ ਦੀ ਫੈਕਟਰੀ ’ਚ ਭਿਆਨਕ ਅੱਗ; ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ By admin - August 13, 2025 0 4 Facebook Twitter Pinterest WhatsApp ਗੁਰੂ ਨਗਰੀ ਅੰਮ੍ਰਿਤਸਰ ਦੇ ਨਿਊ ਫੋਕਲ ਪੁਆਇੰਟ ਇਲਾਕੇ ਅੰਦਰ ਅੱਜ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਜਦੋਂ ਇੱਥੇ ਸਥਿਤ ਇਕ ਪਲਾਸਟਿਕ ਫੈਕਟਰੀ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਅਖਤਿਆਰ ਕਰ ਲਿਆ। ਅੰਦਰ ਪਲਾਸਟਿਕ ਦਾ ਸਾਮਾਨ ਪਿਆ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲੀ। ਮੌਕੇ ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ।