ਜਲਾਲਾਬਾਦ ’ਚ ਸਰਪੰਚ ਦੇ ਪੁੱਤਰ ਨੂੰ ਮਹਿੰਗੀ ਪਈ ਫੁਕਰੀ; ਸੱਭਿਆਚਾਰਕ ਮੇਲੇ ’ਚ ਹਵਾਈ ਫਾਇਰਿੰਗ ਦੀ ਵੀਡੀਓ ਵਾਇਰਲ

0
3

ਜਲਾਲਾਬਾਦ ਦੇ ਪਿੰਡ ਛੋਟਾ ਫਲੀਆਂਵਾਲਾ ਦੇ ਸਾਬਕਾ ਸਰਪੰਚ ਦੇ ਪੁੱਤਰ ਨੂੰ ਫੁਕਰੀ ਮਾਰਨੀ ਉਸ ਵੇਲੇ ਮਹਿੰਗੀ ਪੈ ਗਈ ਜਦੋਂ ਪੁਲਿਸ ਨੇ ਫੁਕਰਪੁਣੇ ਵਜੋਂ ਕੀਤੇ ਹਵਾਈ ਫਾਇਰਿੰਗ ਨੂੰ ਲੈ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ। ਦਰਅਸਲ ਪਿੰਡ ਵਿਚ ਚੱਲ ਰਹੇ ਸਭਿਆਚਾਰਕ ਮੇਲੇ ਦੌਰਾਨ ਸਾਬਕਾ ਸਰਪੰਚ ਦੇ ਪੁੱਤਰ ਨੇ ਖੁਸ਼ੀ ਵਿਚ ਆ ਕੇ ਹਵਾਈ ਫਾਇਰ ਕਰ ਦਿੱਤੇ, ਜਿਸ ਦੀ ਕਿਸੇ ਨੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।

ਇਸ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਸਾਬਕਾ ਸਰਪੰਚ ਦੇ ਪੁੱਤਰ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜਲਾਲਾਬਾਦ ਦੇ ਐਸਐਚਓ ਦਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀਆਂ ਦੋ ਵੀਡੀਓ ਵਾਇਰਲ ਹੋਈਆਂ ਨੇ, ਜਿਸ ਦੇ ਤਹਿਤ ਪੁਲਿਸ ਵੱਲੋਂ ਆਰਮਜ਼ ਐਕਟ ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here