ਲੁਧਿਆਣਾ ਪੁਲਿਸ ਨੇ 15 ਅਗੱਸਤ ਦੇ ਮੱਦੇਨਜ਼ਰ ਸ਼ਹਿਰ ਅੰਦਰ ਚੌਕਸੀ ਵਧਾ ਦਿੱਤੀ ਐ। ਇਸੇ ਤਹਿਤ ਵੱਖ ਵੱਖ ਥਾਣਿਆਂ ਦੀ ਪੁਲਿਸ ਨੇ ਚੈਕਿੰਗ ਮੁਹਿੰਮ ਚਲਾ ਕੇ ਸ਼ਹਿਰ ਦੀਆਂ ਅਹਿਮ ਥਾਵਾਂ ਦੀ ਜਾਂਚ ਕੀਤੀ। ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਮੌਕੇ ਤੇ ਮੌਜੂਦ ਅਧਿਕਾਰੀਆਂ ਨੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਲਾਵਾਰਿਸ ਜਾਂ ਸ਼ੱਕੀ ਚੀਜ਼ ਦਿਖਾਈ ਦਿੰਦਾ ਐ ਤਾਂ ਇਸ ਬਾਰੇ ਤੁਰੰਤ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ। ਇਸ ਤਲਾਸੀ ਮੁਹਿੰਮ ਵਿਚ ਸ਼ਹਿਰ ਦੇ ਚਾਰ ਥਾਣਿਆਂ ਦੀ ਪੁਲਿਸ ਨੇ ਸ਼ਿਰਕਤ ਕੀਤੀ ਅਤੇ ਅਹਿਮ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ।