ਪੰਜਾਬ ਜਲੰਧਰ ’ਚ ਘਰ ’ਤੇ ਹਮਲਾ ਕਰ ਕੇ ਸਖਸ਼ ਦਾ ਕਤਲ; ਰੰਜ਼ਿਸ਼ ਤਹਿਤ ਦੋਸਤਾਂ ਨਾਲ ਮਿਲ ਕੇ ਕੀਤਾ ਹਮਲਾ; ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - August 13, 2025 0 3 Facebook Twitter Pinterest WhatsApp ਜਲੰਧਰ ਦੇ ਨਾਗਰਾ ਗੇਟ ਨੇੜੇ ਬੀਤੀ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਨੰਦਨਪੁਰ ਦੇ ਅਸ਼ੋਕ ਨਗਰ ਵਿਖੇ ਕਿਰਾਏ ਦੇ ਮਕਾਨ ’ਚ ਰਹਿੰਦਾ ਹੈ। ਜਾਣਕਾਰੀ ਅਨੁਸਾਰ, ਇਹ ਘਟਨਾ ਇੱਕ ਧਾਰਮਿਕ ਪ੍ਰੋਗਰਾਮ ਦੌਰਾਨ ਹੋਏ ਝਗੜੇ ਨਾਲ ਸ਼ੁਰੂ ਹੋਈ। ਗੋਪੀ ਨੇ ਕੁਝ ਨੌਜਵਾਨਾਂ ਨੂੰ ਹਥਿਆਰਾਂ ਨਾਲ ਆਪਣੇ ਘਰ ਆਉਣ ਤੋਂ ਮਨ੍ਹਾ ਕੀਤਾ ਸੀ, ਜਿਸ ਤੋਂ ਗੁੱਸੇ ਵਿੱਚ ਆ ਕੇ ਦੋ ਗੱਡੀਆਂ ਵਿੱਚ ਆਏ ਮੁਲਜ਼ਮਾਂ ਨੇ ਉਸਦੇ ਘਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਘਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਨੇ ਆਲੇ-ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲਣ ਦੇ ਨਾਲ -ਨਾਲ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ, ਜਿਸ ਕਾਰਨ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਘਟਨਾ ਪੁਰਾਣੀ ਰੰਜਿਸ਼ ਅਤੇ ਪ੍ਰੋਗਰਾਮ ਦੌਰਾਨ ਹੋਏ ਝਗੜੇ ਦਾ ਨਤੀਜਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਿਟੀ 1 ਆਕਰਸ਼ੀ ਜੈਨ ਨੇ ਕਿਹਾ ਕਿ ਦੇਰ ਰਾਤ ਥਾਣਾ 1 ਦੇ ਇਲਾਕੇ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚ ਕੇ ਜਾਂਚ ਕਰਨ ‘ਤੇ ਪਤਾ ਲੱਗਾ ਕਿ ਕੁਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਕਾਰਨ ਹਮਲਾ ਕੀਤਾ ਸੀ। ਜਿਸ ਦੌਰਾਨ ਗੁਰਪ੍ਰੀਤ ਗੋਪੀ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ। ਇਸ ਦੌਰਾਨ ਗੋਲੀਆਂ ਦੇ ਛਰੇ ਲੱਗਣ ਕੁਝ ਹੋਰ ਲੋਕ ਵੀ ਜ਼ਖਮੀ ਹੋਏ ਨੇ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਲੱਭ ਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।