ਪੰਜਾਬ ਜਲੰਧਰ ’ਚ ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫਰੰਸ; ਗੰਨੇ ਦੇ ਬਕਾਏ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 19 ਅਗੱਸਤ ਨੂੰ ਖਜਾਨਾ ਮੰਤਰੀ ਦੀ ਰਿਹਾਇਸ਼ ਘੇਰਨ ਚਿਤਾਵਨੀ By admin - August 13, 2025 0 3 Facebook Twitter Pinterest WhatsApp ਸੰਯੁਕਤ ਕਿਸਾਨ ਮੋਰਚੇ ਨੇ ਗੰਨੇ ਦੇ ਬਕਾਏ ਨੂੰ ਲੈ ਕੇ ਸੰਘਰਸ਼ ਦੇਸ਼ ਕਰਨ ਦਾ ਐਲਾਨ ਕੀਤਾ ਐ। ਮੋਰਚੇ ਨੇ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ 19 ਅਗੱਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਘੇਰਣ ਦਾ ਐਲਾਨ ਕੀਤਾ ਐ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਹੁੰਦਿਆਂ ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ ਨੇ ਕਿਹਾ ਕਿ ਕਿਸਾਨ ਪਹਿਲਾਂ ਵੀ ਕਈ ਵਾਰ ਵਿਰੋਧ ਪ੍ਰਦਰਸ਼ਨ ਕਰ ਚੁੱਕੇ ਨੇ ਪਰ ਸਰਕਾਰ ਕੋਈ ਹੱਲ ਨਹੀਂ ਕੱਢ ਰਹੀ। ਇਸ ਸਬੰਧੀ ਕਿਸਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਮਿਲ ਚੁੱਕੇ ਨੇ ਪਰ ਅਜੇ ਤਕ ਹੱਲ ਨਹੀਂ ਨਿਕਲਿਆ, ਜਿਸ ਕਾਰਨ ਕਿਸਾਨਾਂ ਨੇ 19 ਅਗੱਸਤ ਨੂੰ ਖਜਾਨਾ ਮੰਤਰੀ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਘੇਰਣ ਦਾ ਫੈਸਲਾ ਲਿਆ ਐ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਗੰਨੇ ਦੀ ਬਕਾਇਆ ਰਕਮ ਨਹੀਂ ਮਿਲਦੀ, ਇਸ ਲਈ ਹਰ ਸਾਲ ਕਿਸਾਨਾਂ ਨੂੰ ਜਲੰਧਰ ਦੇ ਦਕੋਹਾ ਗੇਟ ਨੇੜੇ ਜਲੰਧਰ-ਦਿੱਲੀ ਰਾਸ਼ਟਰੀ ਰਾਜਮਾਰਗ ‘ਤੇ ਧਰਨਾ ਦੇ ਕੇ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਹੈ, ਜਿਸ ਕਾਰਨ ਲੋਕਾਂ ਨੂੰ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਮੁੱਖ ਮੰਤਰੀ ਕਹਿੰਦੇ ਹਨ ਕਿ ਲੋਕਾਂ ਨੂੰ ਪਰੇਸ਼ਾਨ ਕਰਨ ਦੀ ਕੋਈ ਲੋੜ ਨਹੀਂ ਹੈ, ਤੁਸੀਂ ਆਪਣੀਆਂ ਸਮੱਸਿਆਵਾਂ ਸਾਡੇ ਤੱਕ ਪਹੁੰਚਾਓ, ਹੱਲ ਲੱਭ ਲਿਆ ਜਾਵੇਗਾ। ਪਰ ਕਿਸਾਨਾਂ ਦੀ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ। ਜਿਸ ਤੋਂ ਪ੍ਰੇਸ਼ਾਨ ਹੋ ਕੇ ਅੱਜ ਉਹ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਮਿਲਦਾ ਤਾਂ 19 ਅਗਸਤ ਨੂੰ ਉਹ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਘਰ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ 19 ਅਗਸਤ ਨੂੰ ਕਿਸਾਨ ਚੰਡੀਗੜ੍ਹ ਵੱਲ ਮਾਰਚ ਕਰਨਗੇ ਤਾਂ ਜੋ ਸਰਕਾਰ ਨੂੰ ਦੱਸਿਆ ਜਾ ਸਕੇ ਕਿ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਹਨ, ਇਸ ਲਈ ਉਨ੍ਹਾਂ ਦੇ ਗੰਨੇ ਦੀ ਅਦਾਇਦੀ ਤੁਰੰਤ ਕੀਤੀ ਜਾਵੇ।