ਪੰਜਾਬ ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ ਤੋਂ ਲਾਸ਼ ਬਰਾਮਦ; ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - August 14, 2025 0 5 Facebook Twitter Pinterest WhatsApp ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ ਤੇ ਸਥਿਤ ਆਦਮਪੁਰ ਨਹਿਰ ਨੇੜਿਓ ਅਣਪਛਾਤੀ ਲਾਸ਼ ਮਿਲਣ ਦੀ ਖਬਰ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਲੋਕਾਂ ਨੇ ਨਹਿਰ ਦੇ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਵੇਖੀ। ਮੌਕੇ ਤੇ ਪਹੁੰਚੇ ਪਿੰਡ ਦੇ ਸਰਪੰਚ ਨੇ ਇਸ ਦੀ ਸੂਚਨਾ ਥਾਣਾ ਸਦਰ ਪੁਲਿਸ ਨੂੰ ਦਿੱਤੀ। ਮੌਕੇ ਤੇ ਪਹੁੰਚੇ ਏਐਸਆਈ ਬਲਵੀਰ ਸਿੰਘ ਨੇ ਕਿਹਾ ਕਿ ਲੋਕਾਂ ਨੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਈ ਸੀ ਸੂਚਨਾ ਦਿੱਤੀ ਸੀ, ਜਿਸ ਤੋਂ ਬਾਅਦ ਮੌਕੇ ਤੇ ਜਾ ਕੇ ਲਾਸ਼ ਨੂੰ ਚੁੱਕ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।