ਪੰਜਾਬ ਹੁਸ਼ਿਆਰਪੁਰ ਦੇ ਗੜ੍ਹਦੀ ਵਾਲਾ ’ਚ ਨੌਜਵਾਨਾਂ ਵੱਲੋਂ ਫਾਇਰਿੰਗ; ਜਨਮ ਦਿਨ ਦੀ ਪਾਰਟੀ ’ਚ ਗੋਲੀਆਂ ਚਲਾਉਣ ਦੀ ਵੀਡੀਓ ਵਾਇਰਲ By admin - August 14, 2025 0 4 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ਤੇ ਲਾਈ ਰੋਕ ਦੇ ਬਾਵਜੂਦ ਟੌਹਰ ਖਾਤਰ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅਜਿਹਾ ਹੀ ਮਾਮਲਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਤੋਂ ਸਾਹਮਣੇ ਆਇਆ ਐ, ਜਿੱਥੇ ਕੁੱਝ ਨੌਜਵਾਨਾਂ ਨੇ ਜਨਮ ਦਿਨ ਦੀ ਪਾਰਟੀ ਮੌਕੇ ਸ਼ਰੇਆਮ ਫਾਇਰਿੰਗ ਕੀਤੀ ਗਈ, ਜਿਸ ਦੀ ਵੀਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਐ। ਵੀਡੀਓ ਵਿਚ ਦਿਖਾਈ ਦਿੰਦੇ ਨੌਜਵਾਨ ਦੀ ਪਛਾਣ ਬਾਬਰ ਵਜੋਂ ਦੱਸੀ ਜਾ ਰਹੀ ਐ, ਜਿਸ ਖਿਲਾਫ ਪਹਿਲਾਂ ਵੀ ਅਸਲੇ ਦੇ ਪਰਚੇ ਦਰਜ ਨੇ। ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।