ਫਰੀਦਕੋਟ ’ਚ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਮੈਂਬਰ; ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ

0
3

ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਆਪਣੀਆਂ ਮੰਗਾਂ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਐ। ਇਸੇ ਨੂੰ ਲੈ ਕੇ ਅੱਜ ਕੋਟਕਪੂਰਾ ਦ ਪਿੰਡ ਸੰਧਵਾਂ ਵਿਖੇ ਮੋਰਚੇ ਦੇ ਦੋ ਮੈਂਬਰਾਂ ਵਾਟਰ ਵਰਕਸ ਦੀ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਐ ਕਿ ਉਨ੍ਹਾਂ ਦਾ ਮੋਰਚਾ ਸਿਹਤ ਅਤੇ ਸਿੱਖਿਆ ਵਿਭਾਗ ਵਿਚ ਨਵੀਆਂ ਪੋਸਟਾਂ ਦੀ ਭਰਤੀ ਸ਼ੁਰੂ ਕਰਨ ਅਤੇ ਉਮਰ ਦੀ ਹੱਦ ਵਧਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਇਸ ਪਾਸੇ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਉਹ 15 ਅਗੱਸਤ ਨੂੰ ਮੁੱਖ ਮੰਤਰੀ ਦੀ ਫਰੀਦਕੋਟ ਆਮਦ ਮੌਕੇ ਮੁਲਾਕਾਤ ਕਰਨਾ ਚਾਹੁੰਦੇ ਸੀ ਪਰ ਪ੍ਰਸ਼ਾਸਨ ਨੇ ਫਰੀਦਕੋਟ ਅੰਦਰ ਦਾਖਲ਼ ਨਹੀਂ ਹੋਣ ਦਿੱਤਾ, ਜਿਸ ਦੇ ਚਲਦਿਆਂ ਉਨ੍ਹਾਂ ਨੇ ਟੈਂਕੀ ਤੇ ਚੜ੍ਹਣ ਦਾ ਰਸਤਾ ਚੁਣਿਆ ਐ। ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਮੰਨ ਨਹੀਂ ਲਈਆਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ।
ਜਾਣਕਾਰੀ ਦੇ ਮੁਤਾਬਕ ਸਿੱਖਿਆ ਅਤੇ ਸਿਹਤ ਵਿਭਾਗ ਦੀਆਂ ਅਕਾਲੀਆਂ ਪੋਸਟਾਂ ਨੂੰ ਭਰਨ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਹੇਠ ਪਿਛਲੇ ਲੰਬੇ ਸਮੇਂ ਤੋਂ ਹੀ ਸੰਘਰਸ਼ ਕੀਤਾ ਜਾ ਰਿਹਾ ਹੈ ਲੇਕਿਨ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ। ਮੋਰਚੇ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਦੋਵੇਂ ਵਿਭਾਗਾਂ ਵਿੱਚ ਜੋ ਵੀ ਨਵੀਂ ਭਰਤੀ ਕੀਤੀ ਜਾ ਰਹੀ ਹੈ ਉਸ ਵਿੱਚ ਉਮਰ ਦੀ ਛੋਟ ਵਿੱਚ ਵਾਧਾ ਕੀਤਾ ਜਾਵੇ ਲੇਕਿਨ ਇਸ ਬਾਰੇ ਵੀ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ।
ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਉਹ ਜਦ ਕਦੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਘਰ ਧਰਨਾ ਦੇਣ ਵਾਸਤੇ ਜਾਂਦੇ ਹਨ ਤਾਂ ਉਨਾਂ ਨੂੰ ਸਿਰਫ ਡਾਂਗਾਂ ਹੀ ਮਿਲਦੀਆਂ ਹਨ। ਉਹਨਾਂ ਕਿਹਾ ਕਿ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰੀਦਕੋਟ ਵਿਖੇ ਪਹੁੰਚ ਰਹੇ ਹਨ ਅਤੇ ਉਹ ਮੁੱਖ ਮੰਤਰੀ ਦੇ ਨਾਲ ਮੁਲਾਕਾਤ ਕਰਨ ਵਾਸਤੇ ਇੱਥੇ ਆਏ ਸਨ ਲੇਕਿਨ ਪ੍ਰਸ਼ਾਸਨ ਨੇ ਉਨਾਂ ਨੂੰ ਫਰੀਦਕੋਟ ਵਿੱਚ ਦਾਖਲ ਹੀ ਨਹੀਂ ਹੋਣ ਦਿੱਤਾ ਜਿਸ ਤੇ ਰੋਸ਼ ਵਿੱਚ ਉਹ ਪਾਣੀ ਦੀ ਟੈਂਕੀ ਤੇ ਚੜ੍ਹ ਕੇ ਆਪਣਾ ਪ੍ਰਦਰਸ਼ਨ ਕਰਨ ਵਾਸਤੇ ਮਜਬੂਰ ਹੋਏ ਹਨ।
ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਮੋਰਚੇ ਦੇ ਸੂਬਾ ਕਨਵੀਨਰ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਜਦੋਂ ਤੱਕ ਪ੍ਰਸ਼ਾਸਨ ਵੱਲੋਂ ਉਨਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਾਉਣ ਦਾ ਭਰੋਸਾ ਨਹੀਂ ਦਿੱਤਾ ਜਾਂਦਾ ਉਹ ਆਪਣੀ ਇਸ ਸੰਘਰਸ਼ ਨੂੰ ਇਸੇ ਤਰ੍ਹਾਂ ਜਾਰੀ ਰੱਖਣਗੇ ਅਤੇ ਉਨਾਂ ਦੇ ਸਾਥੀ ਵੀ ਪਾਣੀ ਦੀ ਟੈਂਕੀ ਤੋਂ ਨਹੀਂ ਉਤਰਨਗੇ

LEAVE A REPLY

Please enter your comment!
Please enter your name here