ਪੰਜਾਬ ਸੰਗਰੂਰ ਪੁਲਿਸ ਨੇ ਕੱਢਿਆ ਫਲੈਗ ਮਾਰਚ; 15 ਅਗੱਸਤ ਦੇ ਮੱਦੇਨਜ਼ਰ ਵਧਾਈ ਚੌਕਸੀ; ਸਮਾਜ ਵਿਰੋਧੀ ਅਨਸਰਾਂ ਨੂੰ ਦਿੱਤਾ ਸਖਤ ਸੁਨੇਹਾ By admin - August 14, 2025 0 4 Facebook Twitter Pinterest WhatsApp ਸੰਗਰੂਰ ਪੁਲਿਸ ਨੇ 15 ਅਗੱਸਤ ਦੇ ਚਲਦਿਆਂ ਸ਼ਹਿਰ ਅੰਦਰ ਚੌਕਸੀ ਵਧਾ ਦਿੱਤੀ ਐ। ਇਸੇ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਐਸਪੀ ਹੈੱਡ ਕੁਆਰਟਰ ਦਿਲਪ੍ਰੀਤ ਸਿੰਘ ਦੀ ਅਗਵਾਈ ਹੇਠ ਕੱਢੇ ਗਏ ਇਸ ਫਲੈਗ ਮਾਰਚ ਵਿਚ ਵੱਡੀ ਗਿਣਤੀ ਮੁਲਾਜਮਾਂ ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਹੈਡਕੁਆਰਟਰ ਦਾ ਕਹਿਣਾ ਸੀ ਕਿ ਡੀਜੀਪੀ ਸਾਹਿਬ ਦੇ ਦੇਸ਼ਾਂ ਅਤੇ ਨਿਰਦੇਸ਼ਾਂ ਦੇ ਮੁਤਾਬਿਕ ਅਤੇ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੀ ਰਹਿਨੁਮਾਈ ਹੇਠ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸ ਫਲੈਗ ਮਾਰਚ ਦਾ ਮੁੱਖ ਮੰਤਵ ਲੋਕਾਂ ਅੰਦਰ ਪੁਲਿਸ ਪ੍ਰਸਾਸਨ ਪ੍ਰਤੀ ਸੁਰੱਖਿਆ ਦਾ ਵਿਸ਼ਵਾਸ਼ ਪੈਦਾ ਕਰਨਾ ਐ। ਉਨ੍ਹਾਂ ਕਿਹਾ ਕਿ ਜਿਲੇ ਅੰਦਰ 300 ਦੇ ਕਰੀਬ ਮੁਲਾਜਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਨੇ। ਇਸੇ ਦੌਰਾਨ ਨਾਕੇ ਲਗਾ ਕੇ ਚੈਕਿੰਗ ਕਰਨ ਦੇ ਨਾਲ ਨਾਲ ਰੇਲਵੇ ਸਟੇਸ਼ਨ ਸਮੇਤ ਅਹਿਮ ਥਾਵਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਐ।