ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਅੱਜ ਜਲੰਧਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਪਹੁੰਚੇ ਜਿੱਥੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਆਦਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਪਰੇਡ ਮਾਰਚ ਪਾਸਟ ਕੀਤੀ ਗਈ ਅਤੇ ਫਿਰ ਪੰਜਾਬ ਬਾਰੇ ਝਾਕੀਆਂ ਵੀ ਕੱਢੀਆਂ ਗਈਆਂ। ਇਸ ਤੋਂ ਬਾਅਦ ਸਕੂਲੀ ਬੱਚਿਆਂ ਵੱਲੋਂ ਮੁਕਾਬਲੇ ਪੇਸ਼ ਕੀਤੇ ਗਏ। ਇਸ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਤੁਰੰਤ ਬਾਅਦ ਸ਼ਹੀਦ ਭਗਤ ਸਿੰਘ ਦੇ ਪਿੰਡ ਜਾ ਕੇ ਮੁੱਖ ਮੰਤਰੀ ਦੀ ਸਹੁੰ ਵੀ ਚੁੱਕੀ ਅਤੇ ਨਾਲ ਹੀ ਹੁਕਮ ਦਿੱਤਾ ਕਿ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਹਰ ਸਰਕਾਰੀ ਦਫ਼ਤਰ ਵਿੱਚ ਲਗਾਈਆਂ ਜਾਣ।
ਮੰਤਰੀ ਸੋਂਧ ਨੇ ਅੱਗੇ ਕਿਹਾ ਕਿ ਮੋਹਾਲੀ ਹਵਾਈ ਅੱਡੇ ਦਾ ਨਾਮ ਵੀ ਸਰਦਾਰ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ। ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕ, ਮੁਫ਼ਤ ਬਿਜਲੀ, ਨਸ਼ਿਆਂ ਵਿਰੁੱਧ ਕਾਰਵਾਈ ਆਦਿ ਵਰਗੀਆਂ ਕਈ ਚੀਜ਼ਾਂ ਪੰਜਾਬ ਦੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਹਨ। ਜਿਸ ਕਾਰਨ ਪੰਜਾਬ ਤਰੱਕੀ ਵੱਲ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਸਰਕਾਰ ਦੇ ਹਰ ਵਿਭਾਗ ਨੇ ਤਰੱਕੀ ਦੇ ਨਵੇਂ ਅਧਿਆਏ ਲਿਖੇ ਹਨ। ਜਿਸ ਕਾਰਨ ਸਾਡੇ ਲੋਕਾਂ ਨੂੰ ਹੁਣ ਸਰਕਾਰੀ ਕੰਮ ਦੀ ਚਿੰਤਾ ਨਹੀਂ ਕਰਨੀ ਪੈਂਦੀ। ਸਾਡੀ ਸਰਕਾਰ ਬਣਨ ਤੋਂ ਪਹਿਲਾਂ ਵੀ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਸਰਕਾਰ ਬਣੀ ਤਾਂ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਸਰਕਾਰ ਬਣਦੇ ਹੀ ਪਹਿਲਾ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਤੱਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀ ਲਈ 8 ਘੰਟੇ ਤੋਂ ਵੱਧ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਸਿੱਖਿਆ ਅਤੇ ਸਿਹਤ ਸਰਕਾਰ ਦੇ ਸਭ ਤੋਂ ਮਹੱਤਵਪੂਰਨ ਸਰੋਕਾਰ ਹਨ, ਜਿਸ ਵੱਲ ਸਾਡੀ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਸਾਡੇ ਇਸ ਯਤਨ ਵਿੱਚ, ਅਸੀਂ ਕੇਰਲਾ ਵਰਗੇ ਰਾਜ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆ ਦਾ ਮਿਆਰ ਉੱਚ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਐ। ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਅਤੇ ਉਨ੍ਹਾਂ ਨੂੰ ਉੱਥੇ ਸਿਖਲਾਈ ਦਿੱਤੀ, ਤਾਂ ਜੋ ਉਹ ਵਿਦੇਸ਼ਾਂ ਵਿੱਚ ਦਿੱਤੀ ਜਾਣ ਵਾਲੀ ਸਿੱਖਿਆ ਵਾਂਗ ਸਾਡੇ ਪੰਜਾਬ ਵਿੱਚ ਪੜ੍ਹਾ ਸਕਣ।