ਪੰਜਾਬ ਜਲੰਧਰ ਵਿਖੇ ਸਾਬਕਾ ਰਾਜਪਾਲ ਸਤਿਆਪਾਲ ਨਮਿਤ ਸ਼ਰਧਾਂਜਲੀ ਸਮਾਗਮ; ਪਿੰਡ ਸਮਸਤਪੁਰ ਵਿਖੇ ਕਿਸਾਨ ਜਥੇਬੰਦੀਆਂ ਨੇ ਕੀਤੀ ਅੰਤਮ ਅਰਦਾਸ By admin - August 15, 2025 0 3 Facebook Twitter Pinterest WhatsApp ਕਿਸਾਨ ਜਥੇਬੰਦੀਆਂ ਵੱਲੋਂ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨਮਿਤ ਅੰਤਮ ਅਰਦਾਸ ਸਮਾਗਮ ਕਰਵਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਲੰਧਰ ਦੇ ਪਿੰਡ ਸਮਸਤਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਇਸ ਸਮਾਗਮ ਵਿਚ ਵੱਡੀ ਗਿਣਤੀ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ। ਗੌਰਤਲਬ ਹੈ ਕਿ 5 ਅਗਸਤ ਨੂੰ ਮਲਿਕ ਨੇ ਦਿੱਲੀ ਦੇ ਆਰਐਮਐਲ ਹਸਪਤਾਲ ਵਿੱਚ ਆਖਰੀ ਸਾਹ ਲਿਆ ਸੀ। ਸ੍ਰੀ ਮਲਿਕ ਨੂੰ ਸ਼ਰਧਾਂਜਲੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਕਿਸਾਨਾਂ ਦੇ ਹਿੱਤ ਵਿਚ ਕੀਤੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸਮੂਹ ਬੁਲਾਰਿਆਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸਾਲ 2020 ਦਿੱਲੀ ਕਿਸਾਨ ਅੰਦੋਲਨ ਵਿੱਚ ਸੱਤਿਆਪਾਲ ਮਲਿਕ, ਡੱਟ ਕੇ ਕਿਸਾਨਾਂ ਦਾ ਸਾਥ ਦਿੱਤਾ ਸੀ ਅਤੇ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਸੱਚ ਨਾਲ ਖੜ੍ਹੇ। ਇਹ ਉਹੀ ਸੱਤਿਆਪਾਲ ਮਲਿਕ ਸਨ ਜਿਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ‘ਤੇ ਖੁੱਲ੍ਹ ਕੇ ਮੋਦੀ ਸਰਕਾਰ ਵਿਰੁੱਧ ਆਵਾਜ਼ ਉਠਾਈ ਸੀ ਤੇ ਅੱਜ ਅਜਿਹਾ ਜੋਧਾ ਜਿਸਨੇ ਅਹੁਦੇ ਦੀ ਪ੍ਰਵਾਹ ਕੀਤੇ ਬਗੈਰ ਕਿਸਾਨ ਅੰਦੋਲਨ ਦਾ ਸਾਥ ਦਿੱਤਾ ਸੀ, ਨੂੰ ਭੁਲਾਇਆ ਨਹੀਂ ਜਾ ਸਕਦਾ। ਅੱਜ ਉਹ ਸਾਡੇ ਵਿਚਕਾਰ ਨਹੀਂ ਹਨ ਪਰ ਉਹ ਹਮੇਸ਼ਾ ਯਾਦ ਕੀਤੇ ਜਾਣਗੇ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੇ ਤੇ ਅਸੀਂ ਉਨ੍ਹਾਂ ਦਾ ਮਾਣ ਸਤਿਕਾਰ ਬਰਕਰਾਰ ਰੱਖਾਂਗੇ। ਇਸ ਮੌਕੇ ਸੱਤਿਆ ਪਾਲ ਮਲਿਕ ਦੇ ਪਰਿਵਾਰ ਨੇ ਵੀ ਕਿਸਾਨ ਜੱਥੇਬੰਦੀਆਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਅੱਜ ਜਿਸ ਤਰੀਕੇ ਨਾਲ ਮਲਿਕ ਨੂੰ ਸ਼ਰਧਾਂਜਲੀ ਦਿੱਤੀ ਹੈ, ਸਾਰਾ ਪਰਿਵਾਰ ਉਨ੍ਹਾਂ ਦਾ ਹਮੇਸ਼ਾ ਧੰਨਵਾਦੀ ਰਹੇਗਾ।