ਪੰਜਾਬ ਗੁਰਦਾਸਪੁਰ ’ਚ ਸ਼ਹੀਦ ਗੁਰਤੇਜ ਸਿੰਘ ਦੀ ਯਾਦ ’ਚ ਕੱਢਿਆ ਫਲੈਗ ਮਾਰਚ; ਚਾਰ ਅਤਿਵਾਦੀਆਂ ਨੂੰ ਮਾਰ ਕੇ ਸ਼ਹੀਦ ਹੋਏ ਸੀ ਗੁਰਤੇਜ ਸਿੰਘ By admin - August 15, 2025 0 3 Facebook Twitter Pinterest WhatsApp ਗੁਰਦਾਸਪੁਰ ਵਿਖੇ ਚਾਰ ਪਾਕਿਸਤਾਨੀ ਅੱਤਵਾਦੀਆਂ ਨੂੰ ਮਾਰਨ ਤੋਂ ਬਾਅਦ ਸ਼ਹਾਦਤ ਪਾਉਣ ਵਾਲੇ ਸ਼ਹੀਦ ਗੁਰਤੇਜ ਸਿੰਘ ਦੀ ਯਾਦ ਵਿੱਚ ਪਿੰਡ ਵਾਸੀਆਂ ਨੇ ਫਲੈਗ ਮਾਰਚ ਕੱਢਿਆ। ਗੁਰਦਾਸਪੁਰ ਦੇ ਪਿੰਡ ਜੋਗੋਵਾਲਾ ਜੱਟਾਂ ਦੇ ਵਸਨੀਕਾਂ ਨੇ ਅੱਜ ਦਾ ਆਜ਼ਾਦੀ ਦਿਹਾੜਾ ਚਾਰ ਅੱਤਵਾਦੀਆਂ ਨੂੰ ਮਾਰ ਕੇ ਸ਼ਹੀਦ ਹੋਏ ਆਪਣੇ ਪਿੰਡ ਦੇ ਸੋਰਿਆ ਚੱਕਰ ਵਿਜੇਤਾ ਗੁਰਤੇਜ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮਨਾਇਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸ਼ਹੀਦ ਯਾਦ ਵਿੱਚ ਪੂਰੇ ਪਿੰਡ ਵਿੱਚ ਭਾਰਤ ਮਾਤਾ ਦੀ ਜੈ ਅਤੇ ਬੰਦੇ ਮਾਤਰਮ ਦੇ ਨਾਅਰੇ ਲਗਾਉਂਦੇ ਹੋਏ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਪੂਰੇ ਪਿੰਡ ਨੂੰ ਸ਼ਹੀਦ ਗੁਰਤੇਜ ਸਿੰਘ ਦੀ ਬਹਾਦਰੀ ਤੇ ਮਾਣ ਐ ਅਤੇ ਉਸੇ ਤੋਂ ਪ੍ਰੇਰਣਾ ਲੈ ਕੇ ਨੌਜਵਾਨ ਫੌਜ ਵਿਚ ਭਰਤੀ ਹੁੰਦੇ ਹਨ। ਇਸ ਮੌਕੇ ਅਮਰਿੰਦਰ ਸਿੰਘ ਧਾਲੀਵਾਲ ਸ਼ਹੀਦ ਦੇ ਭਰਾ ਗੁਰਜੀਤ ਸਿੰਘ ਅਤੇ ਸ਼ਹੀਦ ਦੇ ਜਮਾਤੀ ਪਿੰਡ ਵਾਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 2023 ਵਿੱਚ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਪਾਕਿਸਤਾਨੀ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨ ਗੁਰਤੇਜ ਸਿੰਘ ਨੇ ਸ਼ਹਾਦਤ ਤੋਂ ਪਹਿਲਾਂ ਚਾਰ ਪਾਕਿਸਤਾਨੀ ਅੱਤਵਾਦੀਆਂ ਨੂੰ ਬਹਾਦਰੀ ਨਾਲ ਮਾਰ ਮੁਕਾਇਆ ਸੀ।ਉਸ ਦੀ ਬਹਾਦਰੀ ਕਾਰਨ ਉਸ ਨੂੰ ਸ਼ਹਾਦਤ ਉਪਰਾਂਤ ਭਾਰਤ ਸਰਕਾਰ ਵੱਲੋਂ ਸ਼ੋਰਿਆ ਚੱਕਰ ਨਾਲ ਨਿਵਾਜਿਆ ਗਿਆ ਸੀ।