ਫਿਰੋਜ਼ਪੁਰ ਦੇ ਜ਼ੀਰਾ ’ਚ ਸੁਨਿਆਰੇ ਦੀ ਦੁਕਾਨ ’ਤੇ ਚੱਲੀਆਂ ਗੋਲੀਆਂ; ਲੰਡੇ ਹਰੀਕੇ ਦੇ ਸ਼ੂਟਰਾਂ ’ਤੇ ਲੱਗੇ ਗੋਲੀਆਂ ਚਲਾਉਣ ਦੇ ਇਲਜ਼ਾਮ; ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
9

 

ਫਿਰੋਜ਼ਪੁਰ ਸ਼ਹਿਰ ਅੰਦਰ ਗੋਲੀਆਂ ਚੱਲਣ ਦੀਆਂ ਘਟਨਾਵਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਜ਼ਿਲ੍ਹੇ ਅਧੀਨ ਆਉਂਦੇ ਹਲਕਾ ਜ਼ੀਰਾ ਤੋਂ ਸਾਹਮਣੇ ਆਇਆ ਐ, ਜਿੱਥੇ ਸਥਿਤ ਸੁਨਿਆਰੇ ਦੀ ਦੁਕਾਨ ਤੇ ਅਣਪਛਾਤੇ ਵਿਅਕਤੀ ਗੋਲੀਆਂ ਚਲਾ ਕੇ ਫਰਾਰ ਹੋ ਗਏ। ਘਟਨਾ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ। ਜਾਣਕਾਰੀ ਅਨੁਸਾਰ ਪੀੜਤ ਪਰਿਵਾਰ ਨੂੰ ਲੰਡਾ ਹਰੀਕੇ ਨਾਮ ਦੇ ਗਰੋਹ ਦੇ ਧਮਕੀ ਫੋਨ ਆ ਰਹੇ ਸੀ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here