ਪੰਜਾਬ ਜਲੰਧਰ ਪੁਲਿਸ ਨੇ ਸੁਲਝਾਇਆ ਕਤਲ ਦਾ ਮਾਮਲਾ; ਬੀਤੇ ਦਿਨ ਨਾਗਰਾ ਫਾਟਕ ਨੇੜੇ ਹੋਇਆ ਸੀ ਕਤਲ; ਚਾਰ ਮੁਲਜ਼ਮ ਘਟਨਾ ਸਮੇਂ ਵਰਤੇ ਹਥਿਆਰਾਂ ਸਮੇਤ ਕਾਬੂ By admin - August 15, 2025 0 4 Facebook Twitter Pinterest WhatsApp ਜਲੰਧਰ ਪੁਲਿਸ ਨੇ ਸ਼ਹਿਰ ਦਗੇ ਨਾਗਰਾ ਫਾਟਕ ਨੇੜੇ ਹੋਏ ਕਤਲ ਕੇਸ ਦਾ ਮਾਮਲਾ ਸੁਲਝਾ ਲਿਆ ਐ। ਪੁਲਿਸ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਚੋਰ ਲੋਕਾਂ ਨੂੰ ਟਰੇਸ ਕਰ ਕੇ ਗ੍ਰਿਫਤਾਰ ਕਰ ਲਿਆ ਜਦਕਿ ਇਕ ਦੋਸ਼ੀ ਅਜੇ ਫਰਾਰ ਐ, ਜਿਸ ਦੀ ਭਾਲ ਕੀਤੀ ਜਾ ਰਹੀ ਐ। ਪੁਲਿਸ ਨੇ ਮੁਲਜਮਾਂ ਦੀ ਨਿਸ਼ਾਨਦੇਹੀ ਤੇ ਘਟਨਾ ਸਮੇਂ ਵਰਤੇ ਗਏ ਹਥਿਆਰ ਅਤੇ ਇਕ ਕਾਰ ਵੀ ਬਰਾਮਦ ਕੀਤੀ ਐ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਸਿਟੀ-1 ਆਕਰਸ਼ੀ ਜੈਨ ਨੇ ਦਸਿਆਂ ਕਿ ਬੀਤੇ ਦਿਨ ਥਾਣਾ ਇੱਕ ਵਿੱਚ ਹੱਤਿਆ ਤੇ ਅਸਲਾ ਐਕਟ ਦੀਆਂ ਧਾਰਾਵਾਂ ਦੇ ਤਹਿਤ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮੁੱਕਦਮਾ ਸ਼ਿਕਾਇਤ ਕਰਤਾ ਜਗੀਰੀ ਪੁੱਤਰ ਪਿਆਰਾ ਲਾਲ, ਵਾਸੀ ਅਸ਼ੋਕ ਨਗਰ, ਜਲੰਧਰ ਦੇ ਬਿਆਨ ਤੇ ਦਰਜ ਕੀਤਾ ਗਿਆ। ਸ਼ਿਕਾਇਤ ਕਰਤਾ ਅਨੁਸਾਰ, 12.08.2025 ਦੀ ਰਾਤ ਉਸ ਦਾ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਪੀ ਨੇੜੇ ਨਾਗਰਾ ਫਾਟਕ ਆਪਣੇ ਰਿਸ਼ਤੇਦਾਰ ਦੇ ਘਰ ਗਿਆ ਸੀ ਪਰ ਉਹ ਵਾਪਸ ਘਰ ਨਹੀਂ ਆਇਆ। ਸ਼ਿਕਾਇਤ ਕਰਤਾ ਆਪਣੇ ਛੋਟੇ ਪੁੱਤਰ ਸਾਗਰ ਨਾਲ ਉਸ ਨੂੰ ਲੱਭਣ ਲਈ ਗਿਆ ਤੇ ਉਥੇ ਖੜ੍ਹੇ ਕੁਝ ਵਿਅਕਤੀਆਂ ਨੇ ਦਾਤਰ ਨਾਲ ਗੁਰਪ੍ਰੀਤ ਸਿੰਘ ਦੇ ਸਿਰ ’ਤੇ ਵਾਰ ਕੀਤਾ, ਜਦਕਿ ਹੋਰਨਾਂ ਨੇ ਵੀ ਹਥਿਆਰਾਂ ਨਾਲ ਹਮਲਾ ਕੀਤਾ। ਇੱਕ ਰਾਈਫਲ ਨਾਲ 4–5 ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਹੋਰ ਰਿਸ਼ਤੇਦਾਰ ਜ਼ਖ਼ਮੀ ਹੋਏ। ਗੁਰਪ੍ਰੀਤ ਸਿੰਘ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਸੀ.ਸੀ.ਟੀ.ਵੀ. ਫੁਟੇਜ, ਤਕਨੀਕੀ ਸਹਾਇਤਾ ਅਤੇ ਖੂਫੀਆ ਸਰੋਤਾਂ ਦੀ ਵਰਤੋਂ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ। ਕੁਝ ਘੰਟਿਆਂ ਵਿੱਚ ਹੀ ਚਾਰ ਦੋਸ਼ੀਆਂ ਨੂੰ 1. ਇੰਦਰਜੀਤ ਸਿੰਘ ਉਰਫ ਕਾਕਾ ਪੁੱਤਰ ਕੁਲਵੰਤ ਸਿੰਘ ਮਹਾਰਾਜਾ ਗਾਰਡਨ ਜਲੰਧਰ ਉਮਰ ਕ੍ਰੀਬ 19 ਸਾਲ, 2. ਮੱਕੋ ਉਰਫ ਸੌਰਵ ਪੁੱਤਰ ਡੈਨੀਅਲ ਵਾਸੀ ਵਿਵੇਕਾਨੰਦ ਪਾਰਕ ਜਲੰਧਰ ਉਮਰ ਕ੍ਰੀਬ 23 ਸਾਲ, 3. ਸੈਮਸਨ ਉਰਫ ਬੌਬੀ ਪੁੱਤਰ ਡੈਨੀਅਲ ਵਾਸੀ ਵਿਵੇਕਾਨੰਦ ਪਾਰਕ ਜਲੰਧਰ ਉਮਰ ਕ੍ਰੀਬ 25 ਸਾਲ, ਇੰਦਰਜੀਤ ਸਿੰਘ ਨਿਹੰਗ ਪੁੱਤਰ ਮੱਖਣ ਸਿੰਘ ਵਾਸੀ ਗਲੀ ਨੰਬਰ 4 ਰਵੀਦਾਸ ਨਗਰ ਜਿੰਦਾ ਰੋਡ ਜਲੰਧਰ ਉਮਰ ਕ੍ਰੀਬ 35 ਸਾਲ ਨੂੰ ਸਮੇਤ ਇੱਕ ਰਾਈਫਲ ਅਤੇ ਤਿੰਨ ਖਾਲੀ ਕਾਰਤੂਸਾਂ ਸਮੇਤ ਕਾਰ ਦੇ ਗ੍ਰਿਫ਼ਤਾਰ ਕੀਤਾ।ਵਾਰਦਾਤ ਵਿੱਚ ਸ਼ਾਮਿਲ 1 ਵਿਅਕਤੀ ਦੀ ਗ੍ਰਿਫਤਾਰੀ ਲਈ ਭਾਲ ਜਾਰੀ ਹੈ।