ਪੰਜਾਬ ਬਠਿੰਡਾ ’ਚ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਪ੍ਰੈੱਸ ਕਾਨਫਰੰਸ; ਲੈਂਡ ਪੂਲਿੰਗ ਨੀਤੀ ਦੀ ਵਾਪਸੀ ਨੂੰ ਦੱਸਿਆ ਅਕਾਲੀ ਦਲ ਦੀ ਜਿੱਤ; ਕਿਹਾ, ਕਿਸਾਨਾਂ ਤੇ ਅਕਾਲੀ ਦਲ ਦੇ ਵਿਰੋਧ ਕਾਰਨ ਵਾਪਸ ਲਈ ਨੀਤੀ By admin - August 16, 2025 0 2 Facebook Twitter Pinterest WhatsApp ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਸਰਕਾਰ ਦੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੇ ਫੈਸਲੇ ਨੂੰ ਕਿਸਾਨਾਂ ਦੇ ਅਕਾਲੀ ਦਲ ਦੀ ਜਿੱਤ ਕਰਾਰ ਦਿੱਤਾ ਐ। ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ ਨਾਲ ਅਕਾਲੀ ਦਲ ਨੇ ਇਸ ਨੀਤੀ ਖਿਲਾਫ ਵੱਡਾ ਸੰਘਰਸ਼ ਵਿੱਢਿਆ ਗਿਆ ਸੀ, ਜਿਸ ਦੇ ਚਲਦਿਆਂ ਸਰਕਾਰ ਨੂੰ ਇਹ ਨੀਤੀ ਵਾਪਸ ਲੈਣੀ ਪਈ ਐ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਨਾਲ ਵੱਡਾ ਧੋਖਾ ਸੀ, ਜਿਸ ਤੋਂ ਬਚਾਅ ਹੋ ਗਿਆ ਐ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਨਾਲ ਪੰਜਾਬ ਨੂੰ ਬਹੁਤ ਵੱਡਾ ਨੁਕਸਾਨ ਹੋਣਾ ਸੀ, ਪਰ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਇਸਦਾ ਵਿਰੋਧ ਕਰ ਰਿਹਾ ਸੀ ਅਤੇ ਅਕਾਲੀ ਦਲ ਨੇ ਇਸਦੇ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਵੀ ਕੀਤਾ ਸੀ। ਜਿਸ ਕਾਰਨ ਪੰਜਾਬ ਸਰਕਾਰ ਨੂੰ ਪਹਿਲਾਂ ਵਾਂਗ ਯੂ-ਟਰਨ ਲੈਣਾ ਪਿਆ ਅਤੇ ਇਸ ਨੀਤੀ ਨੂੰ ਵਾਪਸ ਲੈਣਾ ਪਿਆ। ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਵੱਲੋਂ ਹਾਲ ਹੀ ਵਿੱਚ ਦਿੱਤੇ ਗਏ ਬਿਆਨ ਦੀ ਸਖ਼ਤ ਨਿੰਦਾ ਕੀਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਲੈਂਡ ਪੂਲਿੰਗ ਨੀਤੀ ਵੀ ਚੋਣਾਂ ਲਈ ਪੈਸੇ ਇਕੱਠੇ ਕਰਨ ਲਈ ਲਿਆਂਦੀ ਗਈ ਸੀ, ਜਿਸ ਕਾਰਨ ਆਮ ਆਦਮੀ ਪਾਰਟੀ ਇਸ ਨੀਤੀ ਨੂੰ ਵਾਪਸ ਲੈਣ ਤੋਂ ਬਾਅਦ ਘਬਰਾਹਟ ਵਿੱਚ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ, ਹੁਣ ਕੋਈ ਉਨ੍ਹਾਂ ‘ਤੇ ਭਰੋਸਾ ਨਹੀਂ ਕਰ ਸਕਦਾ, ਉਹ ਇਸ ਨੀਤੀ ਨੂੰ ਤੋੜ-ਮਰੋੜ ਕੇ ਦੁਬਾਰਾ ਲਿਆ ਸਕਦੇ ਹਨ। ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਹੋਏ ਸਮਝੌਤੇ ‘ਤੇ ਸਹਿਮਤੀ ਪ੍ਰਗਟਾਉਂਦੇ ਹੋਏ ਕਿਹਾ ਕਿ ਜੇਕਰ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਸਮਝੌਤਾ ਹੋ ਜਾਂਦਾ ਹੈ ਤਾਂ ਸਰਕਾਰ ਦਾ ਗਠਨ ਯਕੀਨੀ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸਮਝੌਤਾ ਚਾਹੁੰਦਾ ਹੈ।