ਪੰਜਾਬ ਰਵਨੀਤ ਬਿੱਟੂ ਦੇ ਬਿਆਨ ’ਤੇ ਅਕਾਲੀ ਦਲ ਦਾ ਪਲਟਵਾਰ; ਖੇਤੀ ਕਾਨੂੰਨਾਂ ਬਾਰੇ ਕੀਤੇ ਦਾਅਵਿਆਂ ਨੂੰ ਦੱਸਿਆ ਹਾਸੋਹੀਣਾ By admin - August 18, 2025 0 3 Facebook Twitter Pinterest WhatsApp ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਮੋੜਵਾਂ ਜਵਾਬ ਦਿੱਤਾ ਐ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਾਜਪੁਰਾ ਰੈਲੀ ਵਿਚ ਲੋਕਾਂ ਦੀ ਭੀੜ ਨਾ ਹੋਣ ਤੋਂ ਨਿਰਾਸ਼ ਹੋ ਕੇ ਅਜਿਹੇ ਬਿਆਨ ਦੇ ਰਹੇ ਨੇ। ਜਦਕਿ ਉਹ ਚੰਗੀ ਤਰ੍ਹਾਂ ਜਾਣਦੇ ਨੇ ਕਿ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਸੀ ਜਿਸ ਨੇ ਖੇਤੀ ਕਾਨੂੰਨਾਂ ਦੀ ਮੁਖਾਲਫਿਤ ਕਰਦਿਆਂ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਆਪਣੀ ਪੀੜੀ ਹੇਠਾਂ ਸੋਟਾ ਫੇਰ ਲੈਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਖੁਦ ਭਾਜਪਾ ਆਗੂਆਂ ਦੇ ਥੱਪੜ ਮਾਰਨ ਵਰਗੇ ਬਿਆਨ ਦੇ ਚੁੱਕੇ ਨੇ ਪਰ ਅੱਜ ਵਜੀਰੀ ਮਿਲਣ ਤੇ ਉਸੇ ਭਾਜਪਾ ਦੇ ਸੋਹਲੇ ਗਾ ਰਹੇ ਨੇ। ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਆਪਣੇ ਬੀਤੇ ਸਮੇਂ ਦਿਤੇ ਬਿਆਨਾਂ ਨੂੰ ਧਿਆਨ ਵਿਚ ਰੱਖ ਲੈਣਾ ਚਾਹੀਦਾ ਐ।