ਪੰਜਾਬ ਤਰਨ ਤਰਨ ’ਚ ਨਾਬਾਲਿਗਾ ਦੀ ਬਰਾਮਦਗੀ ਨੂੰ ਲੈ ਕੇ ਧਰਨਾ; ਲੜਕੀ ਨੂੰ ਲੱਭ ਕੇ ਪਰਿਵਾਰ ਹਵਾਲੇ ਕਰਨ ਦੀ ਕੀਤੀ ਮੰਗ By admin - August 18, 2025 0 22 Facebook Twitter Pinterest WhatsApp ਤਰਨ ਤਾਰਨ ਦੇ ਪਿੰਡ ਚੱਬਾ ਚੌਂਕ ‘ਤੇ ਪੀੜਤ ਪਰਿਵਾਰ ਨੇ ਜਥੇਬੰਦੀਆਂ ਦੀ ਮਦਦ ਨਾਲ ਧਰਨਾ ਦੇ ਕੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਪਰਿਵਾਰ ਦਾ ਇਲਜਾਮ ਐ ਕਿ ਉਨ੍ਹਾਂ ਦੀ 16 ਸਾਲਾ ਧੀ ਨੂੰ ਇੱਕ 35 ਸਾਲਾ ਨੌਜਵਾਨ ਭਜਾ ਕੇ ਲੈ ਗਿਆ ਹੈ, ਜਿਸ ਬਾਰੇ ਪੁਲਿਸ ਕੋਲ ਸ਼ਿਕਾਇਤ ਕੀਤੀ ਐ ਪਰ ਅਜੇ ਤਕ ਲੜਕੀ ਦੀ ਬਰਾਮਦਗੀ ਨਹੀਂ ਹੋ ਸਕੀ। ਪਰਿਵਾਰ ਨੇ ਪ੍ਰਸ਼ਾਸਨ ਤੋਂ ਨਾਬਾਲਿਗਾ ਨੂੰ ਬਰਾਮਦ ਕਰਨ ਦੀ ਮੰਗ ਕੀਤੀ ਐ। ਪੀੜਿਤ ਪਰਿਵਾਰ ਨੇ ਦੱਸਿਆ ਕਿ ਬੇਟੀ ਵੱਲੋਂ ਪਰਿਵਾਰ ਨੂੰ ਫੋਨ ਕਰਕੇ ਆਪਣੀ ਜਾਨ ਬਚਾਉਣ ਦੀ ਗੁਹਾਰ ਵੀ ਕੀਤੀ ਗਈ ਹੈ। ਇਸਦੇ ਬਾਵਜੂਦ ਪੁਲਿਸ ਵੱਲੋਂ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਪਰਿਵਾਰ ਦਾ ਕਹਿਣਾ ਹੈ ਕਿ ਰਾਜਨੀਤਿਕ ਜਾਂ ਵਿੱਤੀ ਦਬਾਅ ਕਾਰਨ ਕਾਰਵਾਈ ਅਟਕੀ ਹੋਈ ਹੈ। ਧਰਨੇ ਵਿੱਚ ਸ਼ਾਮਲ ਵਾਲਮੀਕਿ ਜਥੇਬੰਦੀਆਂ ਨੇ ਦੋਸ਼ ਲਗਾਇਆ ਕਿ ਐਸ.ਐਚ.ਓ. ਮੈਡਮ ਨੇ ਸਿਰਫ਼ ਪਰਚਾ ਦਰਜ ਕੀਤਾ ਪਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਜਥੇਬੰਦੀਆਂ ਨੇ ਮੰਗ ਕੀਤੀ ਕਿ ਜਿਹੜੇ ਪੁਲਿਸ ਅਧਿਕਾਰੀ ਨੇ ਪਰਿਵਾਰ ਨਾਲ ਅਣਜਾਇਜ਼ ਬੋਲਚਾਲ ਕੀਤੀ ਹੈ, ਉਸਨੂੰ ਤੁਰੰਤ ਸਸਪੈਂਡ ਕੀਤਾ ਜਾਵੇ। ਦੂਜੇ ਪਾਸੇ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਬੇਟੀ ਦੀ ਉਮਰ ਸਬੰਧੀ ਵਿਵਾਦ ਹਾਈਕੋਰਟ ਤੱਕ ਪਹੁੰਚਿਆ ਸੀ ਜਿੱਥੇ ਵਿਆਹ ਦਰਜ ਹੋਇਆ। ਪੁਲਿਸ ਅਧਿਕਾਰੀਆਂ ਮੁਤਾਬਕ ਕਈ ਵਾਰ ਰੇਡਾਂ ਕੀਤੀਆਂ ਗਈਆਂ ਪਰ ਦੋਸ਼ੀ ਹੱਥ ਨਹੀਂ ਆਇਆ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ 7-10 ਦਿਨਾਂ ਵਿੱਚ ਕਾਰਵਾਈ ਕਰਕੇ ਲੜਕੀ ਨੂੰ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪਰਿਵਾਰ ਤੇ ਸਮਾਜਿਕ ਜਥੇਬੰਦੀਆਂ ਨੇ ਸਪਸ਼ਟ ਕੀਤਾ ਹੈ ਕਿ ਜਦ ਤੱਕ ਮੁਲਜ਼ਮ ਗ੍ਰਿਫ਼ਤਾਰ ਨਹੀਂ ਹੁੰਦੇ ਤੇ ਬੇਟੀ ਨਹੀਂ ਮਿਲਦੀ, ਧਰਨਾ ਜਾਰੀ ਰਹੇਗਾ।