ਪੰਜਾਬ ਅੰਮ੍ਰਿਤਸਰ ’ਚ ਸਾਬਕਾ ਮੰਤਰੀ ਧਾਲੀਵਾਲ ਵੱਲੋਂ ਰਾਵੀ ਦਰਿਆ ਦਾ ਦੌਰਾ; ਹੜ੍ਹਾਂ ਨੂੰ ਲੈ ਕੇ ਕੀਤੇ ਅਗਾਊ ਪ੍ਰਬੰਧਾਂ ਦੀ ਕੀਤੀ ਸਮੀਖਿਆ; ਲੋਕਾਂ ਨੂੰ ਦਰਿਆਵਾਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ By admin - August 18, 2025 0 37 Facebook Twitter Pinterest WhatsApp ਪਹਾੜਾਂ ਤੇ ਲਗਾਤਾਰ ਪੈ ਰਹੇ ਮੀਂਹ ਦੇ ਚਲਦਿਆਂ ਪੰਜਾਬ ਦੇ ਦਰਿਆਵਾਂ ਅੰਦਰ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਐ, ਜਿਸ ਦੇ ਚਲਦਿਆਂ ਸਾਬਕਾ ਮੰਤਰੀ ਕੁਲਦੀਪ ਧਾਲੀਵਾਲ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਚੋਂ ਲੰਘਦੇ ਰਾਵੀ ਦਰਿਆ ਦਾ ਦੌਰਾ ਕੀਤਾ ਅਤੇ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦੇ ਜਾਇਜ਼ਾ ਲਿਆ। ਸਾਬਕਾ ਮੰਤਰੀ ਨੇ ਲੋਕਾਂ ਨੂੰ ਦਰਿਆਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਐ। ਦੱਸਣਯੋਗ ਐ ਕਿ ਪਹਾੜੀ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਦਾ ਪਾਣੀ ਪੱਧਰ ਵੱਧ ਰਿਹਾ ਹੈ। ਰਾਵੀ ਦਰਿਆ ਵਿੱਚ ਵੀ ਪਾਣੀ ਦਾ ਦਬਾਅ ਵਧਣ ਕਰਕੇ ਅੱਜ 1 ਲੱਖ 25 ਹਜ਼ਾਰ ਕਿਉਸਿਕ ਪਾਣੀ ਛੱਡਿਆ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਾਬਕਾ ਕੈਬਨਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਰਾਵੀ ਦਰਿਆ ਪਹੁੰਚੇ ਅਤੇ ਉਥੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ਼ ਵੀ ਗੱਲਬਾਤ ਕੀਤੀ ਅਤੇ ਹੜ੍ਹਾਂ ਦੀ ਸਥਿਤੀ ਨੂੰ ਕੰਟਰੋਲ ਕਰਨ ਲਈ ਕੀਤੇ ਅਗਾਊ ਪ੍ਰਬੰਧਾਂ ਦੀ ਜਾਣਕਾਰੀ ਲਈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਨਿਪਟਣ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਪ੍ਰਸ਼ਾਸਨ ਪੂਰੀ ਚੌਕਸੀ ਨਾਲ ਕੰਮ ਕਰ ਰਿਹਾ ਹੈ। ਧਾਲੀਵਾਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ, ਇਸ ਲਈ ਆਮ ਲੋਕ ਅਤੇ ਕਿਸਾਨ ਸਾਵਧਾਨ ਰਹਿਣ। ਉਹਨਾਂ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਰਾਵੀ ਦਰਿਆ ਦੇ ਨੇੜੇ ਨਾ ਜਾਵੇ ਅਤੇ ਆਪਣੇ ਪਰਿਵਾਰਾਂ ਨੂੰ ਵੀ ਇਸ ਤੋਂ ਦੂਰ ਰੱਖਣ। ਉਹਨਾਂ ਕਿਹਾ ਕਿ ਜੇਕਰ ਲੋਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਗੇ ਤਾਂ ਸੰਭਾਵੀ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਪ੍ਰਸ਼ਾਸਨ ਵੱਲੋਂ ਵੀ ਦਰਿਆ ਨੇੜੇ ਰਹਿਣ ਵਾਲੇ ਪਿੰਡਾਂ ਦੇ ਵਸਨੀਕਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਰਾਹਤ ਟੀਮਾਂ ਨੂੰ ਚੌਕਸ ਰੱਖਿਆ ਗਿਆ ਹੈ। ਧਾਲੀਵਾਲ ਨੇ ਕਿਹਾ ਕਿ ਹੜ੍ਹਾਂ ਨਾਲ ਸੰਭਾਵੀ ਸਥਿਤੀ ਨੂੰ ਸੰਭਾਲਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।