ਪੰਜਾਬ ਫਿਰੋਜ਼ਪੁਰ ਪੁਲਿਸ ਵੱਲੋਂ ਕਾਸੋ ਓਪਰੇਸ਼ਨ ਤਹਿਤ ਘਰਾਂ ਦੀ ਚੈਕਿੰਗ; 470 ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਕੀਤੀ ਸ਼ਮੂਲੀਅਤ By admin - August 18, 2025 0 2 Facebook Twitter Pinterest WhatsApp ਫਿਰੋਜ਼ਪੁਰ ਪੁਲਿਸ ਨੇ ਆਪਰੇਸ਼ਨ ਕਾਸੋ ਤਹਿਤ ਸ਼ੱਕੀ ਘਰਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਆਪਰੇਸ਼ਨ ਕਾਸੋ ਤਹਿਤ ਜ਼ਿਲ੍ਹੇ ਭਰ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ ਐ, ਜਿਸ ਦੇ ਤਹਿਤ ਕੁੱਝ ਸ਼ੱਕੀ ਲੋਕਾਂ ਨੂੰ ਹਿਰਾਸਤ ਚ ਲਿਆ ਗਿਆ ਐ। ਇਸ ਮੁਹਿੰਮ ਵਿਚ 470 ਦੇ ਕਰੀਬ ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਪੁਲਿਸ ਨੇ ਉਹ ਆਪਰੇਸ਼ਨ 22 ਹਾਟ ਸਪਾਟ ਥਾਵਾਂ ’ਤੇ ਚਲਾਇਆ ਗਿਆ ਐ, ਜਿਸ ਵਿਚ ਨਸ਼ੇ ਨੂੰ ਲੈ ਕੇ ਸ਼ੱਕੀ ਲੋਕਾਂ ਨੂੰ ਹਿਰਾਸਤ ਚ ਲਿਆ ਗਿਆ ਹੈ। ਇਸ ਦੌਰਾਨ ਕੁਝ ਨਸ਼ੇ ਅਤੇ ਚੋਰੀ ਦੇ ਵਹੀਕਲਾਂ ਦੀ ਬਰਾਮਦਗੀ ਹੋਈ ਹੈ ਅਤੇ ਪੁੱਛਗਿੱਛ ਜਾਰੀ ਹੈ।