ਪੰਜਾਬ ਆਪ ਆਗੂ ਬਲਤੇਜ ਪੰਨੂ ਦਾ ਸਤਪ੍ਰੀਤ ਸੱਤਾ ਮਾਮਲੇ ਬਾਰੇ ਵੱਡਾ ਬਿਆਨ; ਬਲਿਊ ਕੌਰਨਰ ਨੋਟਿਸ ਜਾਰੀ ਹੋਣ ਨੂੰ ਦੱਸਿਆ ਵੱਡੀ ਕਾਰਵਾਈ; ਸੱਤਾ ਦੇ ਬਿਕਰਮ ਮਜੀਠੀਆ ਨਾਲ ਸਬੰਧ ਹੋਣ ਦਾ ਦਾਅਵਾ By admin - August 19, 2025 0 3 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਸਤਪ੍ਰੀਤ ਸੱਤਾ ਨੂੰ ਬਲਿਊ ਕੌਰਨਰ ਨੋਟਿਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਐ। ਜਾਰੀ ਬਿਆਨ ਵਿਚ ਬਲਤੇਜ ਪੰਨੂ ਨੇ ਕਿਹਾ ਕਿ ਸਤਪ੍ਰੀਤ ਸੱਤਾ ਬਿਕਰਮ ਮਜੀਠੀਆ ਦਾ ਕਰੀਬੀ ਐ ਜੋ ਉਸ ਦੇ ਨਸ਼ਿਆਂ ਦੇ ਕਾਰੋਬਾਰ ਦੀ ਦੇਖਭਾਲ ਕਰਦਾ ਸੀ। ਉਨ੍ਹਾਂ ਕਿਹਾ ਕਿ ਸਤਪ੍ਰੀਤ ਸੱਤਾ ਜ਼ਰੀਏ ਨਸ਼ੇ ਦੇ ਵੱਡੇ ਸੌਦਾਗਰਾਂ ਤਕ ਪਹੁੰਚਣ ਵਿਚ ਸਫਲਤਾ ਮਿਲੇਗੀ ਅਤੇ ਛੇਤੀ ਹੀ ਪੰਜਾਬ ਨੂੰ ਨਸ਼ਿਆਂ ਵਿਚ ਡੋਬਣ ਵਾਲਿਆਂ ਨੂੰ ਅੰਜ਼ਾਮ ਤਕ ਪਹੁੰਚਾਇਆ ਜਾਵੇਗਾ। ਦੱਸਣਯੋਗ ਐ ਕਿ ਕੈਨੇਡਾ ਨਾਲ ਸਬੰਧਤ ਸਤਪ੍ਰੀਤ ਸਿੰਘ ਥਿਆੜਾ ਉਰਫ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਸਤਪ੍ਰੀਤ ਸਿੰਘ ਉਰਫ ਸੱਤਾ ਵਾਸੀ ਪਿੰਡ ਬੰਗਾ, ਨਵਾਂਸ਼ਹਿਰ ਨੂੰ ਸਾਲ 2021 ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਦਰਜ ਕੀਤੇ ਗਏ ਐਨਡੀਪੀਐਸ ਐਕਟ ਦੇ ਮਾਮਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਇਹ ਧਿਆਨ ਦੇਣਯੋਗ ਹੈ ਕਿ ਐਫਆਈਆਰ ਨੰਬਰ 02 ਮਿਤੀ 20/12/21 ਨੂੰ ਐਨਡੀਪੀਐਸ ਐਕਟ ਦੀ ਧਾਰਾ 25, 27-ਏ ਅਤੇ 29 ਤਹਿਤ ਪੁਲਿਸ ਸਟੇਸ਼ਨ ਪੰਜਾਬ ਸਟੇਟ ਕ੍ਰਾਈਮ ਮੋਹਾਲੀ ਵਿਖੇ ਦਰਜ ਕੀਤੀ ਗਈ ਸੀ। ਪੰਜਾਬ ਪੁਲੀਸ ਦੇ ਬੁਲਾਰੇ ਮੁਤਾਬਕ ਸਤਪ੍ਰੀਤ ਸਿੰਘ ਉਰਫ ਸੱਤਾ ਵਾਸੀ ਪਿੰਡ ਬੰਗਾ ਨੂੰ 2021 ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐੱਨਡੀਪੀਐੱਸ ਐਕਟ ਦੇ ਕੇਸ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਵਿੱਚ ਪਾਇਆ ਗਿਆ ਕਿ ਜਦੋਂ ਕੌਮਾਂਤਰੀ ਨਾਮੀ ਭੋਲਾ ਡਰੱਗ ਰੈਕੇਟ ਪੰਜਾਬ ਵਿੱਚ ਸਰਗਰਮ ਸੀ, ਉਸ ਸਮੇਂ ਸੱਤਾ 2007 ਤੋਂ 2013 ਦਰਮਿਆਨ ਨਿਯਮਿਤ ਤੌਰ ’ਤੇ ਭਾਰਤ ਆਉਂਦਾ ਰਿਹਾ ਹੈ। ਇਹ ਮੁਲਜ਼ਮ 6000 ਕਰੋੜ ਰੁਪਏ ਦੇ ਕੌਮਾਂਤਰੀ ਡਰੱਗ ਰੈਕੇਟ ਨਾਲ ਕਥਿਤ ਤੌਰ ’ਤੇ ਜੁੜਿਆ ਹੋਇਆ ਸੀ ਅਤੇ ਉਸ ਸਮੇਂ ਦੇ ਵੱਖ-ਵੱਖ ਸਿਆਸੀ ਵਿਅਕਤੀਆਂ ਨਾਲ ਉਸ ਦੇ ਸਬੰਧ ਸਨ। ਇਸੇ ਕਾਰਨ ਉਸ ਖ਼ਿਲਾਫ਼ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।