ਜਲੰਧਰ ’ਚ ਬੱਸ-ਪਿਕਅੱਪ ਟੱਕਰ ’ਚ ਤਿੰਨ ਦੀ ਮੌਤ; ਪੀਆਰਟੀਸੀ ਬੱਸ ਤੇ ਪਿਕਅੱਪ ਵਿਚਾਲੇ ਹੋਈ ਸਿੱਧੀ ਟੱਕਰ

0
3

ਜਲੰਧਰ ਦੇ ਕਪੂਰਥਲਾ ਰੋਡ ’ਤੇ ਪਿੰਡ ਮੰਡ ਨੇੜੇ ਪੀਆਰਟੀਸੀ ਤੇ ਪਿੱਕਅੱਪ ਗੱਡੀ ਵਿਚਾਲੇ ਹੋਈ ਟੱਕਰ ਵਿਚ ਤਿੰਨ ਜਣਿਆਂ ਦੀ ਮੌਤ ਹੋ ਗਈ। ਪ੍ਰਤੱਖਦਰਸ਼ੀਆਂ ਮੁਤਾਬਕ ਗਲਤ ਪਾਸੇ ਤੋਂ ਆ ਰਹੀ ਬੱਸ ਨੇ ਸਬਜੀ ਮੰਡੀ ਜਾ ਰਹੀ ਪਿੱਕਅੱਗ ਗੱਡੀ ਨੂੰ ਸਿੱਧੀ ਟੱਕਰ ਮਾਰ ਦਿੱਤੀ।  ਟੱਕਰ ਐਨੀ ਭਿਆਨਕ ਸੀ ਕਿ ਹਾਦਸੇ ਵਿਚ ਪਿੱਕਅੱਪ ਗੱਡੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ, ਜਿਸ ਕਾਰਨ ਤਿੰਨ ਜਣਿਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਦੱਸਿਆ ਜਾ ਰਿਹਾ ਹੈ ਕਿ ਉਹ ਸਵੇਰੇ ਸਬਜ਼ੀਆਂ ਲੈ ਕੇ ਜਲੰਧਰ ਵੱਲ ਜਾ ਰਹੇ ਸਨ। ਮਕਸੂਦਾਂ ਥਾਣੇ ਦੀ ਪੁਲਿਸ ਜਾਂਚ ਲਈ ਘਟਨਾ ਸਥਾਨ ‘ਤੇ ਪਹੁੰਚ ਗਈ ਸੀ। ਹਾਦਸੇ ਦੀ ਖ਼ਬਰ ਫੈਲਦੇ ਹੀ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕਪੂਰਥਲਾ-ਜਲੰਧਰ ਸੜਕ ‘ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ ਅਤੇ ਪ੍ਰਸ਼ਾਸਨ ਤੋਂ ਦੋਸ਼ੀ ਬੱਸ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਮ੍ਰਿਤਕਾਂ ਦੀ ਪਛਾਣ ਸਬਜ਼ੀ ਵੇਚਣ ਵਾਲੇ ਈਸ਼ਵਰ ਲਾਲ, ਮੁਕੇਸ਼ ਅਤੇ ਡਰਾਈਵਰ ਰਾਕੇਸ਼ ਵਜੋਂ ਹੋਈ ਹੈ, ਜੋ ਕਿ ਕਪੂਰਥਲਾ ਦੇ ਰਹਿਣ ਵਾਲੇ ਹਨ। ਤਿੰਨੋਂ ਮੂਲ ਰੂਪ ਵਿੱਚ ਬਿਹਾਰ ਦੇ ਰਹਿਣ ਵਾਲੇ ਹਨ। ਉਹ ਕਪੂਰਥਲਾ ਵਿੱਚ ਸਬਜ਼ੀਆਂ ਵੇਚਦੇ ਸਨ। ਹਰ ਰੋਜ਼ ਵਾਂਗ ਅੱਜ ਸਵੇਰੇ ਵੀ ਉਹ ਜਲੰਧਰ ਦੀ ਮਕਸੂਦਾ ਮੰਡੀ ਸਬਜ਼ੀਆਂ ਖਰੀਦਣ ਜਾ ਰਹੇ ਸਨ। ਜਦੋਂ ਉਹ ਮੰਡੀ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਤਿੰਨਾਂ ਦੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਬੱਸ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦਰਦਨਾਕ ਹਾਦਸੇ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰ ਰੋਂਦੇ ਹੋਏ ਬੁਰੀ ਹਾਲਤ ਵਿੱਚ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਸੜਕ ‘ਤੇ ਲੰਬੇ ਸਮੇਂ ਤੋਂ ਹਾਦਸੇ ਹੋ ਰਹੇ ਹਨ, ਪਰ ਪ੍ਰਸ਼ਾਸਨ ਇਸ ਸਬੰਧੀ ਕੋਈ ਠੋਸ ਕਦਮ ਨਹੀਂ ਚੁੱਕ ਰਿਹਾ ਹੈ।

LEAVE A REPLY

Please enter your comment!
Please enter your name here