ਪੰਜਾਬ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਕਿੱਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ; ਦੋ ਜਣਿਆਂ ਨੂੰ ਹੈਰੋਇਨ ਤੇ ਮੋਟਰ ਸਾਈਕਲ ਸਮੇਤ ਕੀਤਾ ਗ੍ਰਿਫਤਾਰ By admin - August 19, 2025 0 117 Facebook Twitter Pinterest WhatsApp ਅੰਮ੍ਰਿਤਸਰ ਦੇ ਥਾਣਾ ਘਰਿੰਡਾ ਦੀ ਪੁਲਿਸ ਨੇ ਦੋ ਜਣਿਆਂ ਨੂੰ ਦੋ ਕਿੱਲੋ ਹੈਰੋਇਨ ਅਤੇ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਕਰਮਜੀਤ ਸਿੰਘ ਤੇ ਮਹਾਨ ਸਿੰਘ ਨਾਮ ਦੇ ਇਨ੍ਹਾਂ ਮੁਲਜਮਾਂ ਦੇ ਪਾਕਿਸਤਾਨੀ ਸਮਗਲਰਾਂ ਨਾਲ ਸਬੰਧ ਸਨ, ਜਿੱਥੋਂ ਡਰੋਨ ਰਾਹੀਂ ਨਸ਼ਿਆਂ ਦੀ ਖੇਪ ਮੰਗਵਾ ਕੇ ਅੱਗੇ ਸਪਲਾਈ ਕਰਦੇ ਸੀ। ਪੁਲਿਸ ਨੂੰ ਮੁਲਜਮਾਂ ਦੀ ਅਗਲੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਕਰਮਜੀਤ ਸਿੰਘ ਤੇ ਮਹਾਨ ਸਿੰਘ ਦੇ ਪਾਕਿਸਤਾਨੀ ਨਸ਼ਾ ਸਮੱਗਲਰਾ ਦੇ ਲਿੰਕ ਹਨ ਅਤੇ ਪਾਕਿਸਤਾਨ ਤੋਂ ਡਰੋਨ ਰਾਹੀ ਹੈਰੋਇਨ ਮੰਗਵਾ ਕੇ ਇਧਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਸਪਲਾਈ ਕਰਦੇ ਹਨ। ਜਿਸ ਤੇ ਤੁਰੰਤ ਕਾਰਵਾਈ ਕਰਦਿਆ ਥਾਣਾ ਘਰਿੰਡਾ ਪੁਲਿਸ ਵੱਲੋ ਪਿੰਡ ਅਟੱਲਗੜ, ਡਿਫੈਂਸ ਡਰੇਨ ਤੋਂ ਉਕਤ ਕਰਮਜੀਤ ਸਿੰਘ ਉਰਫ ਕਰਮਾ ਅਤੇ ਮਹਾਨ ਸਿੰਘ ਉਰਫ ਮੰਨੂ ਨੂੰ 2 ਕਿੱਲੋ ਹੈਰੋਇੰਨ ਅਤੇ ਇੱਕ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਕਤ ਦੋਸ਼ੀਆ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀਆ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਅਵੇਗੀ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰੇ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।