ਗੁਰਦਾਸਪੁਰ ਪੁਲਿਸ ਵੱਲੋਂ ਰਵੀ ਮਸੀਹ ਨਾਮ ਦੇ ਗੈਂਗਸਟਰ ਦਾ ਐਨਕਾਊਟਰ ਕੀਤਾ ਗਿਆ ਐ। ਜਾਣਕਾਰੀ ਅਨੁਸਾਰ ਪੁਲਿਸ ਨੂੰ ਗੈਂਗਸਟਰ ਰਵੀ ਮਸੀਹ ਦੇ ਪਿੰਡ ਮੀਰ ਕਚਾਨਾ ਨੇੜੇ ਹੋਣ ਦੀ ਸੂਹ ਮਿਲੀ ਸੀ, ਜਿਸ ਤੋਂ ਬਾਅਦ ਜਦੋਂ ਪੁਲਿਸ ਮੌਕੇ ਤੇ ਪਹੁੰਚੀ ਤਾਂ ਮੁਲਜਮ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਪੁਲਸ ਦੀ ਜਵਾਬੀ ਕਾਰਵਾਈ ਵਿਚ ਰਵੀ ਮਸੀਹ ਜ਼ਖਮੀ ਹੋ ਗਿਆ, ਜਿਸ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਵੀ ਮਸੀਹ ਨੂੰ 3 ਜੂਨ ਨੂੰ ਕਲਾਨੌਰ ਵਿੱਚ ਇੱਕ ਦੁਕਾਨ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦਾ ਮੁੱਖ ਦੋਸ਼ੀ ਸੀ। ਪੁਲਿਸ ਉਸਦੇ ਇੱਕ ਸਾਥੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ ਜਦਕਿ ਰਵੀ ਮਸੀਹ ਫਰਾਰ ਚੱਲਿਆ ਆ ਰਿਹਾ ਸੀ, ਜਿਸ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਅੱਜ ਜਦੋਂ ਪੁਲਿਸ ਨੇ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗੋਲੀ ਚਲਾ ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿਚ ਕਾਬੂ ਕੀਤਾ ਗਿਆ ਐ ਜੋ ਪੁਲਿਸ ਦੀ ਨਿਗਰਾਨੀ ਹੇਠ ਹਸਪਤਾਲ ਵਿੱਚ ਇਲਾਜ ਅਧੀਨ ਹੈ।