ਗਿੱਦੜਬਾਹਾ ਪੁਲਿਸ ਨੇ ਹਿਰਾਸਤ ’ਚ ਲਏ ਭਾਜਪਾ ਆਗੂ; ਪ੍ਰਿਤਪਾਲ ਸ਼ਰਮਾ ਨੂੰ ਹਿਰਾਸਤ ’ਚ ਲੈਣ ਦੀ ਵੀਡੀਓ ਵਾਇਰਲ

0
76

 

ਪੰਜਾਬ ਭਰ ਅੰਦਰ ਭਾਜਪਾ ਆਗੂਆਂ ਖਿਲਾਫ ਪੁਲਿਸ ਸਖਤੀ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਨੇ। ਅਜਿਹੀ ਹੀ ਖਬਰ ਮੁਕਤਸਰ ਦੇ ਗਿੱਦੜਬਾਹਾ ਹਲਕੇ ਤੋਂ ਸਾਹਮਣੇ ਆਈ ਐ, ਜਿੱਥੇ ਬੀਜੇਪੀ ਆਗੂ ਪ੍ਰਿਤਪਾਲ ਸ਼ਰਮਾ ਨੂੰ ਪੁਲਿਸ ਵੱਲੋਂ ਡਟੇਨ ਕੀਤਾ ਗਿਆ ਐ, ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਐ। ਦੱਸਿਆ ਜਾ ਰਿਹਾ ਐ ਕਿ ਇਹ ਆਗੂ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਕੈਂਪ ਲਾਉਣ ਦੀ ਤਿਆਰੀ ਵਿਚ ਸਨ, ਜਿਸ ਦੇ ਚਲਦਿਆਂ ਪੁਲਿਸ ਨੇ ਇਨ੍ਹਾਂ ਨੂੰ ਡਟੇਨ ਕੀਤਾ ਗਿਆ ਐ। ਉਧਰ ਬਾਜਪਾ ਆਗੂਆਂ ਅੰਦਰ ਸਰਕਾਰ ਦੀ ਕਾਰਵਾਈ ਨੂੰ ਲੈ ਕੇ ਗੁੱਸਾ ਐ। ਆਗੂਆਂ ਦਾ ਇਲਜਾਮ ਐ ਕਿ ਸਰਕਾਰ ਭਾਜਪਾ ਦੀ ਚੜ੍ਹਤ ਤੋਂ ਪ੍ਰੇਸ਼ਾਨ ਐ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਕੇਂਦਰ ਦੀਆਂ ਸਕੀਮਾਂ ਦੇ ਗੁਣਗਾਣ ਤੋਂ ਰੋਕਿਆ ਜਾ ਰਿਹਾ ਐ।
ਦੱਸਣਯੋਗ ਐ ਕਿ ਪੰਜਾਬ ਭਾਜਪਾ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਕੈਂਪ ਲਗਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਐ, ਜਿਸ ਤੇ ਸਰਕਾਰ ਨੇ ਇਤਰਾਜ਼ ਪ੍ਰਗਟਾਇਆ ਐ। ਸਰਕਾਰ ਦਾ ਤਰਕ ਐ ਕਿ ਇਸ ਤਰ੍ਹਾਂ ਕਰਨ ਨਾਲ ਆਮ ਲੋਕਾਂ ਦੀ ਨਿੱਜੀ ਜਾਣਕਾਰੀ ਤੇ ਡਾਟਾ ਚੋਰੀ ਹੋਣ ਜਾਂ ਵੇਚਣ ਦਾ ਖਦਸ਼ਾ ਬਣਿਆ ਰਹਿੰਦਾ ਐ, ਜਿਸ ਕਾਰਨ ਅਜਿਹੀਆਂ ਗਤੀਵਿਧੀਆਂ ਲਈ ਸਰਕਾਰ ਦੀ ਸਹਿਮਤੀ ਲੈਣਾ ਜ਼ਰੂਰੀ ਐ।
ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਕ ਪੱਤਰ ਭੇਜ ਕੇ ਨਿਰਦੇਸ਼ ਜਾਰੀ ਕੀਤੇ ਸਨ ਕਿ ਜਿਹੜਾ ਵੀ ਵਿਅਕਤੀ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦਾ ਡਾਟਾ ਇਕੱਠਾ ਕਰ ਰਿਹਾ ਹੋਵੇ, ਉਸ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਪੱਤਰ ਵਿਚ ਸਪੱਸ਼ਟ ਤੌਰ ‘ਤੇ ਲਿਖਿਆ ਗਿਆ ਹੈ ਕਿ ਸਰਕਾਰੀ ਜਾਣਕਾਰੀ ਸਿਰਫ ਉਨ੍ਹਾਂ ਲੋਕਾਂ ਨਾਲ ਸਾਂਝੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਸਰਕਾਰ ਤੋਂ ਅਧਿਕਾਰਤ ਪ੍ਰਵਾਨਗੀ ਜਾਂ ਮਾਨਤਾ ਪ੍ਰਾਪਤ ਹੈ।

LEAVE A REPLY

Please enter your comment!
Please enter your name here