ਪੰਜਾਬ ਭਾਜਪਾ ਆਗੂ ਸੁਨੀਲ ਜਾਖੜ ਦਾ ਪੰਜਾਬ ਸਰਕਾਰ ’ਤੇ ਹਮਲਾ; ਭਾਜਪਾ ਆਗੂਆਂ ਨੂੰ ਹਿਰਾਸਤ ’ਚ ਲੈਣ ਦਾ ਕੀਤਾ ਵਿਰੋਧ; ਕਿਹਾ, ਸਰਕਾਰ ਦਾ ਤਾਨਾਸ਼ਾਹੀ ਰਵੱਈਆ ਸਾਹਮਣੇ ਆ ਗਿਐ By admin - August 21, 2025 0 2 Facebook Twitter Pinterest WhatsApp ਭਾਜਪਾ ਆਗੂ ਸੁਨੀਲ ਜਾਖੜ ਨੇ ਪਾਰਟੀ ਆਗੂਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਸਰਕਾਰ ਦੀ ਨਿੰਦਾ ਕੀਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਖੁਦ ਨੂੰ ਆਮ ਆਦਮੀ ਕਹਿਣ ਵਾਲਿਆਂ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਕੈਂਪ ਲਾ ਰਹੇ ਭਾਜਪਾ ਆਗੂਆਂ ਨੂੰ ਗ੍ਰਿਫਤਾਰ ਕਰ ਰਹੀ ਐ ਜੋ ਸਰਾਸਰ ਗਲਤ ਐ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਆਮ ਆਦਮੀ ਪਾਰਟੀ ਦੀ ਤਾਨਾਸ਼ਾਹੀ ਚਿਹਰਾ ਨੰਗਾ ਹੋ ਗਿਆ ਐ। ਉਨ੍ਹਾਂ ਕਿਹਾ ਕਿ ਭਾਜਪਾ ਸੰਘਰਸ਼ਾਂ ਵਿਚੋਂ ਨਿਕਲੀ ਪਾਰਟੀ ਐ ਅਤੇ ਇਸ ਦੇ ਆਗੂ ਸਰਕਾਰ ਦੀ ਅਜਿਹੀ ਧੱਕੇਸ਼ਾਹੀ ਤੋਂ ਡਰਨ ਵਾਲੇ ਨਹੀਂ ਨੇ ਅਤੇ ਸਰਕਾਰ ਦੇ ਹਰ ਧੱਕੇ ਦਾ ਡੱਟ ਕੇ ਜਵਾਬ ਦਿੱਤਾ ਜਾਵੇਗਾ।