ਪੰਜਾਬ ਤਰਨ ਤਾਰਨ ਦੇ ਪਿੰਡ ਢੋਟੀਆਂ ’ਚ ਸਖਸ਼ ਵੱਲੋਂ ਹਵਾਈ ਫਾਇਰਿੰਗ; ਝਗੜੇ ਤੋਂ ਬਾਅਦ ਗੋਲੀਆਂ ਚਲਾਏ ਜਾਣ ਦੀ ਵੀਡੀਓ ਵਾਇਰਲ; ਪੁਲਿਸ ਨੇ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ By admin - August 21, 2025 0 2 Facebook Twitter Pinterest WhatsApp ਤਰਨ ਤਾਰਨ ਦੇ ਪਿੰਡ ਢੋਟੀਆਂ ਵਿਖੇ ਮਾਮੂਲੀ ਝਗੜੇ ਤੋਂ ਬਾਅਦ ਇਕ ਸਖਸ਼ ਨੇ ਹਵਾਈ ਫਾਇਰਿੰਗ ਕਰ ਦਿੱਤੀ। ਘਟਨਾ ਦੀ ਵੀਡੀਓ ਸ਼ੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਐ, ਜਿਸ ਵਿਚ ਇਕ ਸਖਸ਼ ਹਵਾਈ ਫਾਇਰ ਕਰਦਾ ਦਿਖਾਈ ਦਾ ਰਿਹਾ ਐ। ਪੁਲਿਸ ਨੇ ਵੀਡੀਓ ਵਾਇਰਲ ਹੋਣ ਬਾਅਦ ਜਸ਼ਨਪ੍ਰੀਤ ਸਿੰਘ ਨਾਮ ਦੇ ਸਖਸ਼ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਖਬਰਾਂ ਮੁਤਾਬਕ ਮੁਲਜਮ ਸ਼ਰਾਬੀ ਹਾਲਤ ਵਿਚ ਗਾਲੀ ਗਲੋਚ ਕਰ ਰਿਹਾ ਸੀ ਅਤੇ ਜਦੋਂ ਉਸ ਨੂੰ ਇਕ ਦੁਕਾਨਦਾਰ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਫਿਰ ਘਰ ਤੋਂ ਪਿਸਟਲ ਲਿਆ ਕੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਦੱਸਣਯੋਗ ਹੈ ਕਿ ਜਸ਼ਨਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਢੋਟੀਆਂ ਸ਼ਰਾਬੀ ਹਾਲਤ ਵਿੱਚ ਇੱਕ ਮੋਬਾਇਲ ਦੀ ਦੁਕਾਨ ਦੇ ਸਾਹਮਣੇ ਗਾਲੀ ਗਲੋਚ ਕਰ ਰਿਹਾ ਸੀ ਜਦ ਦੁਕਾਨ ਦੇ ਮਾਲਕ ਗੁਰਪ੍ਰੀਤ ਸਿੰਘ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਣਾ ਚਾਹਿਆ ਤਾਂ ਉਸ ਨੇ ਗੁਰਪ੍ਰੀਤ ਸਿੰਘ ਦੀ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਆਪਣੇ ਘਰ ਜਾ ਕੇ ਆਪਣੇ ਪਿਤਾ ਬਲਕਾਰ ਸਿੰਘ ਨੂੰ ਨਾਲ ਲੈ ਕੇ ਆ ਗਿਆ ਜਿਸ ਤੋਂ ਬਾਅਦ ਬਲਕਾਰ ਸਿੰਘ ਵੱਲੋਂ ਹਵਾਈ ਫਾਇਰ ਕੀਤੇ ਗਏ ਜਿਸ ਦੀ ਵੀਡੀਓ ਸਥਾਨਕ ਲੋਕਾਂ ਵੱਲੋਂ ਬਣਾਈ ਗਈ ਅਤੇ ਇਹ ਵੀਡੀਓ ਸੋਸ਼ਲ ਮੀਡੀਆ ਤੇ ਪਾ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਜਸ਼ਨਪ੍ਰੀਤ ਸਿੰਘ ਅਤੇ ਬਲਕਾਰ ਸਿੰਘ ਦੇ ਖਿਲਾਫ ਗੁਰਪ੍ਰੀਤ ਸਿੰਘ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।