ਪੰਜਾਬ ਗੁਰਦਾਸਪੁਰ ਦੇ ਕਲਾਨੌਰ ’ਚ ਗੋਲੀ ਲੱਗਣ ਨਾਲ ਇਕ ਜ਼ਖਮੀ; ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀ ਗੋਲੀ; ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ By admin - August 21, 2025 0 5 Facebook Twitter Pinterest WhatsApp ਗੁਰਦਾਸਪੁਰ ਅਧੀਨ ਆਉਂਦੇ ਕਲਾਨੌਰ ਵਿਚ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਨੌਜਵਾਨਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀ ਚੱਲ ਗਈ। ਘਟਨਾ ਕਲਾਨੌਰ ਦੇ ਅਗਵਾਨ ਰੋਡ ਦੀ ਐ। ਇੱਥੇ ਸੈਲੂਨ ਦੇ ਬਾਹਰ ਚੱਲੀ ਗੋਲੀ ਨਾਲ ਹਰਜੀਤ ਸਿੰਘ ਨਾਮ ਦਾ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਐ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਦੱਸਿਆ ਜਾ ਰਿਹਾ ਹੈ ਕਿ ਸਿਰਫ 3500 ਦੇ ਲੈਣ ਦੇਣ ਨੂੰ ਲੈ ਕੇ ਹੋ ਰਹੀ ਬਹਿਸਬਾਜ਼ੀ ਤੋਂ ਬਾਅਦ ਕਲਾਨੌਰ ਦੇ ਅਗਵਾਨ ਰੋਡ ਤੇ ਇੱਕ ਸੈਲੂਨ ਦੇ ਬਾਹਰ ਇੱਕ ਨੌਜਵਾਨ ਨੇ ਦੂਜੇ ਨੌਜਵਾਨ ਤੇ ਗੋਲੀ ਚਲਾ ਦਿੱਤੀ ਜਿਸ ਨਾਲ ਹਰਜੀਤ ਸਿੰਘ ਨਾਮ ਦਾ ਨੌਜਵਾਨ ਜਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੋਕੇ ਤੇ ਪਹੁੰਚ ਕੇ ਪੁਲਿਸ ਵੱਲੋਂ ਜਾਂਚ ਸ਼ੁਰੁ ਕਰ ਦਿੱਤੀ ਗਈ ਹੈ। ਮਾਮਲੇ ਦੇ ਤਫਤੀਸ਼ੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋ ਵਿੱਅਕਤੀਆਂ ’ਚ ਸੈਲੂਨ ਦੇ ਬਾਹਰ ਪਹਿਲਾਂ ਬਹਿਸਬਾਜੀ ਝਗੜਾ ਹੋ ਗਿਆ ਅਤੇ ਇਸ ਝਗੜੇ ਦੌਰਾਣ ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਜੋ ਦੂਸਰੇ ਵਿਅਕਤੀ ਦੇ ਹੱਥ ਵਿੱਚ ਜਾ ਕੇ ਲੱਗੀ। ਪੀੜਤ ਨੂੰ ਗੁਰਦਾਸਪੁਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਗੋਲੀ ਚਲਾਉਣ ਵਾਲੇ ਵਿੱਅਕਤੀ ਦੀ ਭਾਲ ਕੀਤੀ ਜਾ ਰਹੀ ਐ।