ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਕੱਚੇ ਮੁਲਾਜ਼ਮਾਂ ਅਰਥੀ ਫੂਕ ਮੁਜਾਹਰਾ; ਐਸਡੀਐਮ ਦਫਤਰ ਨੇੜੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ; ਮੁੱਖ ਮੰਤਰੀ ਰਿਹਾਇਸ਼ ਘੇਰਣ ਦੀ ਚਿਤਾਵਨੀ By admin - August 21, 2025 0 2 Facebook Twitter Pinterest WhatsApp ਕੱਚੇ ਮੁਲਾਜਮਾਂ ਵੱਲੋਂ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਐ। ਇਸੇ ਤਹਿਤ ਅੱਜ ਕੱਚੇ ਮੁਲਾਜ਼ਮਾਂ ਨੇ ਫਤਹਿਗੜ੍ਹ ਐਸਡੀਐਮ ਦਫਤਰ ਅੱਗੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਮੁਲਾਜਮ ਆਗੂਆਂ ਦਾ ਇਲਜਾਮ ਸੀ ਕਿ ਮੁੱਖ ਮੰਤਰੀ ਮਾਨ ਨੇ ਕੱਚੇ ਮੁਲਾਜਮਾਂ ਨੂੰ 20 ਅਗੱਸਤ ਨੂੰ ਮੀਟਿੰਗ ਕਰਨ ਦਾ ਸਮਾਂ ਦਿੱਤਾ ਸੀ ਜੋ ਰੱਦ ਕਰ ਦਿੱਤੀ ਗਈ ਐ। ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਲਾਰੇ ਲਾ ਕੇ ਪ੍ਰੇਸ਼ਾਨ ਕਰ ਰਹੀ ਐ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਮੰਗਾਂ ਨਾ ਮੰਨੀਆਂ ਤਾਂ ਉਹ 11 ਸਤੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਵਿਚਲੀ ਰਿਹਾਇਸ਼ ਦਾ ਘਿਰਾਓ ਕਰਨਗੇ। ਜਥੇਬੰਦੀ ਦੇ ਆਗੂ ਗੁਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਇਸ ਤੋਂ ਪਹਿਲਾਂ ਵੀ ਮੀਟਿੰਗ ਦਾ ਸਮਾਂ ਦੇ ਮੁੱਕਰ ਚੁੱਕੇ ਨੇ ਇਸ ਵਾਰ ਫਿਰ ਤੀਵੀਂ ਵਾਰ ਮੀਟਿੰਗ ਰੱਦ ਕਰ ਦਿੱਤੀ ਜਿਸ ਦੇ ਰੋਸ਼ ਵਜੋਂ ਉਹਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਐ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਰਕਾਰ ਬਣਨ ਦੀ ਸੂਰਤ ਵਿਚ ਕੱਚੇ ਮੁਲਾਜਮਾਂ ਨੂੰ ਪਹਿਲ ਦੇ ਆਧਾਰ ਤੇ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਵਿਸਾਰ ਦਿੱਤਾ ਗਿਆ ਐ। ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ 11 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦਾ ਘਰਾਓ ਸੰਗਰੂਰ ਵਿਖੇ ਕੀਤਾ ਜਾਵੇਗਾ।