ਪੰਜਾਬ ਮੋਗਾ ਪੁਲਿਸ ਵੱਲੋਂ ਆਪਰੇਸ਼ਨ ਕਾਸੋ ਤਹਿਤ ਤਲਾਸ਼ੀ ਮੁਹਿੰਮ; ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਜਾ ਰਹੀ ਤਲਾਸ਼ੀ By admin - August 21, 2025 0 11 Facebook Twitter Pinterest WhatsApp ਮੋਗਾ ਪੁਲਿਸ ਵੱਲੋਂ ਆਪਰੇਸ਼ਨ ਕਾਸੋ ਤਹਿਤ ਨਸ਼ਾ ਤਸਕਰਾਂ ਖਿਲਾਫ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਐ। ਪੁਲਿਸ ਨੇ ਜ਼ਿਲ੍ਹੇ ਭਰ ਅੰਦਰ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਵਿਚ ਰੇਡ ਕਰ ਕੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਐ। ਇਹ ਕਾਰਵਾਈ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਕੀਤੀ ਗਈ ਏ। ਪੁਲਿਸ ਦੇ ਦੱਸਣ ਮੁਤਾਬਕ ਐਸਐਸਪੀ ਅਜੇ ਗਾਂਧੀ ਦੀਆਂ ਹਦਾਇਤਾਂ ਤੇ ਨਸ਼ਾ ਤਸਕਰਾਂ ਦੀ ਪੈੜ ਨੱਪੀ ਜਾ ਰਹੀ ਐ ਅਤੇ ਕਿਸੇ ਨੂੰ ਵੀ ਨਸ਼ੇ ਵੇਚਣ ਤੇ ਵਰਤਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।