ਪੰਜਾਬ ਮੋਗਾ ’ਚ ਮੋਟਰ ਸਾਇਕਲ ਲੁਟੇਰਿਆਂ ਦੀ ਟੱਕਰ ਨਾਲ ਨੌਜਵਾਨ ਜ਼ਖਮੀ; ਮੋਬਾਈਲ ਖੋਹ ਕੇ ਭਜਦਿਆਂ ਨੂੰ ਰੋਕਣ ਦੀ ਕੀਤੀ ਸੀ ਕੋਸ਼ਿਸ਼; ਘਟਨਾ ਸੀਸੀਟੀਵੀ ‘ਚ ਕੈਦ, ਪੁਲਿਸ ਨੇ ਦਰਜ ਕੀਤਾ ਕੇਸ By admin - August 21, 2025 0 6 Facebook Twitter Pinterest WhatsApp ਮੋਗਾ ਅਧੀਨ ਆਉਂਦੇ ਧਰਮਕੋਟ ਵਿਚ ਮੋਟਰ ਸਾਈਕਲ ਸਵਾਰ ਲੁਟੇਰਿਆਂ ਦੀ ਟੱਕਰ ਕਾਰਨ ਨੌਜਵਾਨ ਦੇ ਜ਼ਖਮੀ ਹੋਣ ਦੀ ਖਬਰ ਐ। ਜਾਣਕਾਰੀ ਅਨੁਸਾਰ ਦੋ ਮੋਟਰ ਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਦਾ ਮੋਬਾਈਲ ਖੋਹ ਕੇ ਭੱਜ ਰਹੇ ਸਨ, ਜਿਨ੍ਹਾਂ ਨੂੰ ਦੋ ਨੌਜਵਾਨਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਮੋਟਰ ਸਾਈਕਲ ਨਾਲ ਨੌਜਵਾਨ ਨੂੰ ਕੁੱਚਲ ਦਿੱਤਾ, ਜਿਸ ਕਾਰਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਜਦਕਿ ਇਕ ਭੱਜਣ ਵਿਚ ਸਫਲ ਹੋ ਗਿਆ। ਨੌਜਵਾਨ ਨੂੰ ਹਿੱਟ ਕਰਨ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਪੁਲਿਸ ਨੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਐ। ਘਟਨਾ ਮੰਗਲਵਾਰ ਸ਼ਾਮ ਦੀ ਐ ਜਦੋਂ ਧਰਮਕੋਟ ਵਿੱਚ ਦਿਨ-ਦਿਹਾੜੇ ਦੋ ਲੁਟੇਰਿਆਂ ਨੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਉਸ ਸਮੇਂ ਕੁੱਚਲ ਦਿੱਤਾ ਜਦੋਂ ਉਹ ਮੋਬਾਈਲ ਫੋਨ ਖੋਹ ਕੇ ਭੱਜ ਰਹੇ ਸਨ। ਇਹ ਸਾਰੀ ਘਟਨਾ ਨੇੜਲੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਾਣਕਾਰੀ ਅਨੁਸਾਰ, ਗਲੀ ਵਿੱਚ ਖੜ੍ਹੇ ਮੁਕੰਦ ਸਿੰਘ ਨੇ ਬਹਾਦਰੀ ਦਿਖਾਈ ਅਤੇ ਦੋਵਾਂ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਤੇਜ਼ ਰਫ਼ਤਾਰ ਮੋਟਰਸਾਈਕਲ ਉਸ ‘ਤੇ ਚੜ੍ਹਾ ਦਿੱਤਾ। ਹਾਦਸੇ ਵਿੱਚ ਉਸਦੀ ਲੱਤ ਟੁੱਟ ਗਈ ਅਤੇ ਉਸਨੂੰ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸਥਾਨਕ ਲੋਕਾਂ ਨੇ ਮੌਕੇ ‘ਤੇ ਹੀ ਇੱਕ ਲੁਟੇਰੇ ਨੂੰ ਫੜ ਕੇ ਕੁਟਾਪਾ ਚਾੜ੍ਹਣ ਬਾਅਦ ਪੁਲਿਸ ਹਵਾਲੇ ਕਰ ਦਿੱਤਾ। ਜਦੋਂ ਕਿ ਦੂਜਾ ਲੁਟੇਰਾ ਮੋਟਰਸਾਈਕਲ ਸਮੇਤ ਮੌਕੇ ਤੋਂ ਭੱਜ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੂਜੇ ਦੀ ਭਾਲ ਜਾਰੀ ਹੈ।