ਅਬੋਹਰ ’ਚ ਭਾਜਪਾ ਆਗੂਆਂ ਦਾ ਸਰਕਾਰ ਖਿਲਾਫ ਪ੍ਰਦਰਸ਼ਨ; ਸੁਨੀਲ ਜਾਖੜ, ਸੁਰਜੀਤ ਜਿਆਣੀ ਸਮੇਤ ਦਿੱਗਜ਼ ਆਗੂ ਰਹੇ ਮੌਜੂਦ; ਪੁਲਿਸ ਵੱਲੋਂ ਰੋਕੇ ਜਾਣ ’ਤੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

0
2

 

ਭਾਜਪਾ ਆਗੂਆਂ ਵੱਲੋਂ ਅੱਜ ਅਬੋਹਰ ਲਾਲ ਟਿੱਬਾ ਟੋਲ ਪਲਾਜਾ ਤੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਦਰਅਸਲ ਇਹ ਆਗੂ ਪਿੰਡ ਰਾਏਪੁਰਾ ਵਿਖੇ ਲਗਾਏ ਜਾ ਰਹੇ ਕੈਂਪ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ, ਜਿਨ੍ਹਾਂ ਨੂੰ ਪੁਲਿਸ ਨੇ ਟੋਲ ਪਲਾਜਾ ਨੇੜੇ ਰੋਕ ਲਿਆ। ਇਸ ਤੋਂ ਬਾਅਦ ਆਗੂਆਂ ਨੇ ਉੱਥੇ ਹੀ ਧਰਨਾ ਦੇ ਕੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਵਿਚ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ, ਸਾਬਕਾ ਮੰਤਰੀ ਸੁਰਜੀਤ ਜਿਆਨੀ, ਜਿਲ੍ਹਾ ਪ੍ਰਧਾਨ ਕਾਕਾ ਕੰਬੋਜ ਤੋਂ ਇਲਾਵਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਆਗੂਆਂ ਨੇ ਸਰਕਾਰ ਵੱਲ ਤਿੱਖੇ ਨਿਸ਼ਾਨੇ ਸਾਧੇ।
ਦੱਸਣਯੋਗ ਐ ਕਿ ਕੇਂਦਰ ਦੀਆਂ ਸਕੀਮਾਂ ਨੂੰ ਲੈ ਕੇ ਭਾਜਪਾ ਵਲੋਂ ਅੱਜ ਅਬੋਹਰ ਦੇ ਪਿੰਡ ਰਾਏਪੁਰਾ ਵਿਖੇ ਸਹਾਇਤਾ ਕੈਂਪ ਲਾਉਣ ਦਾ ਐਲਾਨ ਕੀਤਾ ਸੀ, ਜਿਸ ਵਿਚ ਸ਼ਾਮਲ ਹੋਣ ਲਈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਹੋਰ ਕਈ ਆਗੂ ਰਵਾਨਾ ਹੋਏ ਸਨ ਜਿਨ੍ਹਾਂ ਨੂੰ ਪੁਲਿਸ ਨੇ ਰਸਤੇ ਵਿਚ  ਰੋਕ ਲਿਆ ਸੀ, ਜਿਸ ਤੋਂ ਬਾਅਦ ਇਹ ਸਾਰੇ ਆਗੂ ਟੋਲ ਪਲਾਜ਼ੇ ਨੇੜੇ ਧਰਨਾ ਲਾ ਕੇ ਬੈਠ ਗਏ।
ਇਸ ਤੋਂ ਬਾਅਦ ਪੁਲਿਸ ਨੇ ਸੁਨੀਲ ਜਾਖੜ ਨੂੰ ਹਿਰਾਸਤ ‘ਚ ਲੈ ਲਿਆ। ਜਾਖੜ ਨੇ ਕਿਹਾ ਕਿ ਮੈਨੂੰ ਗ੍ਰਿਫ਼ਤਾਰੀ ਦੀ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਕੀਮਾਂ ਲੋਕਾਂ ਨੂੰ ਦੱਸ ਕੇ ਅਸੀਂ ਗਰੀਬ ਲੋਕਾਂ ਦਾ ਫ਼ਾਇਦਾ ਕਰਨ ਲਈ ਚੱਲੇ ਹਾਂ ਪਰ ਪੰਜਾਬ ਸਰਕਾਰ ਸਾਨੂੰ ਰੋਕ ਰਹੀ ਹੈ। ਅਸੀਂ ਕਿਸੇ ਵੀ ਤਰ੍ਹਾਂ ਨਾਲ ਲੋਕਾਂ ਨਾਲ ਧੱਕੇਸ਼ਾਹੀ ਨਹੀਂ ਹੋਣ ਦਿਆਂਗੇ।

LEAVE A REPLY

Please enter your comment!
Please enter your name here