ਪੰਜਾਬ ਜਲੰਧਰ ’ਚ ਭਾਜਪਾ ਦਾ ਸਰਕਾਰ ਖਿਲਾਫ਼ ਅਰਥੀ ਫੂਕ ਮੁਜਾਹਰਾ; ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ; ਭਾਜਪਾ ਦੇ ਕੈਂਪ ਨਾ ਲਾਉਣ ਦੇਣ ਨੂੰ ਲੈ ਕੇ ਕੀਤਾ ਪ੍ਰਦਰਸ਼ਨ By admin - August 22, 2025 0 3 Facebook Twitter Pinterest WhatsApp ਜਲੰਧਰ ਵਿਖੇ ਇਕੱਤਰ ਹੋਏ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰਾ ਕੀਤਾ ਐ। ਰੋਸ ਪ੍ਰਦਰਸ਼ਨ ਕਰ ਰਹੇ ਆਗੂਆਂ ਦਾ ਇਲਜਾਮ ਸੀ ਕਿ ਉਹ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਚਾਹੁੰਦੇ ਸੀ ਪਰ ਸਰਕਾਰ ਨੇ ਉਨ੍ਹਾਂ ਨੂੰ ਰੋਕ ਦਿੱਤਾ ਐ, ਜੋ ਸਰਕਾਰ ਦਾ ਵੱਡਾ ਧੱਕਾ ਐ। ਉਨ੍ਹਾਂ ਕਿਹਾ ਕਿ ਸਰਕਾਰ ਕੇਂਦਰ ਸਰਕਾਰ ਦੇ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤਕ ਪਹੁੰਚਣ ਤੋਂ ਰੋਕਣਾ ਚਾਹੁੰਦੀ ਐ, ਜਿਸ ਕਾਰਨ ਭਾਜਪਾ ਆਗੂਆਂ ਨੂੰ ਕੈਂਪ ਲਾਉਣ ਤੋਂ ਰੋਕਿਆ ਜਾ ਰਿਹਾ ਐ। ਇਸ ਦੌਰਾਨ ਭਾਜਪਾ ਆਗੂਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਸਰਕਾਰ ਦੇ ਧੱਕੇ ਦਾ ਡੱਟ ਕੇ ਮੁਕਾਬਲਾ ਕਰਨਗੇ। ਦੱਸਣਯੋਗ ਐ ਕਿ ਵੀਰਵਾਰ ਨੂੰ ਪੰਜਾਬ ਵਿੱਚ ਭਾਜਪਾ ਵੱਲੋਂ 33 ਕੈਂਪ ਲਗਾਏ ਗਏ ਜਿੱਥੇ ਭਾਜਪਾ ਨੇ ਦਾਅਵਾ ਕੀਤਾ ਕਿ ਉਹ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਸਹੂਲਤ ਪ੍ਰਦਾਨ ਕਰਨਾ ਚਾਹੁੰਦੀ ਹੈ ਅਤੇ ਇਸ ਲਈ ਉਹ ਜਾਗਰੂਕਤਾ ਕੈਂਪ ਲਗਾ ਰਹੀ ਹੈ ਜਦਕਿ ਸਰਕਾਰ ਦਾ ਇਲਜਾਮ ਸੀ ਭਾਜਪਾ ਸਹੂਲਤਾਂ ਪ੍ਰਦਾਨ ਕਰਨ ਦੇ ਨਾਮ ‘ਤੇ ਲੋਕਾਂ ਦਾ ਨਿੱਜੀ ਡੇਟਾ ਇਕੱਠਾ ਕਰ ਰਹੀ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਕੱਲ੍ਹ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਇੱਕ ਪੱਤਰ ਜਾਰੀ ਕਰਕੇ ਹੁਕਮ ਦਿੱਤਾ ਸੀ ਕਿ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਦਾ ਡੇਟਾ ਇਕੱਠਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਪੂਰੇ ਪੰਜਾਬ ਵਿੱਚ ਭਾਜਪਾ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਤੋਂ ਬਾਅਦ ਅੱਜ ਭਾਜਪਾ ਪੰਜਾਬ ਨੇ ਪੂਰੇ ਪੰਜਾਬ ਵਿੱਚ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਜਲੰਧਰ ਦੇ ਸ਼੍ਰੀ ਰਾਮ ਚੌਕ ‘ਤੇ ਭਾਜਪਾ ਵੱਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਜਿੱਥੇ ਭਾਜਪਾ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਤੋਂ ਬਾਅਦ ਪੰਜਾਬ ਭਾਜਪਾ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾਣਗੇ।