ਪੰਜਾਬ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਨੂੰ ਮਿਲੇ ਮੰਤਰੀ ਹਰਦੀਪ ਮੁੰਡੀਆ; ਮੰਡ ਖੇਤਰ ਦਾ ਦੌਰਾ ਕਰ ਕੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ; ਹਰ ਤਰ੍ਹਾਂ ਦੀ ਸਹਾਇਤਾ ਦਾ ਦਿੱਤਾ ਭਰੋਸਾ By admin - August 22, 2025 0 4 Facebook Twitter Pinterest WhatsApp ਹਿਮਾਚਲ ਵਿੱਚ ਪਈ ਬਰਸਾਤ ਕਾਰਨ ਪੰਜਾਬ ਦੇ ਨੀਵਿਆਂ ਇਲਾਕਿਆਂ ਵਿੱਚ ਹੜਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੌਰਾਨ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ 15 ਤੋਂ 20 ਪਿੰਡ ਹੜ ਦੀ ਮਾਰ ਹੇਠ ਆਏ ਹੋਏ ਨੇ। ਇਨ੍ਹਾਂ ਪਿੰਡਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਕਪੂਰਥਲਾ ਤੋਂ ਐਮਐਲਏ ਰਾਣਾ ਗੁਰਜੀਤ ਸਿੰਘ ਵੀ ਪੰਜਾਬ ਸਰਕਾਰ ਦੇ ਮੰਤਰੀ ਹਰਦੀਪ ਸਿੰਘ ਨੂੰ ਮਿਲੇ ਅਤੇ ਇਲਾਕੇ ਦੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਹੜ ਪੀੜਤਾ ਦੀ ਹਰ ਸੰਭਵ ਸਹਾਇਤਾ ਕਰ ਰਹੀ ਐ ਅਤੇ ਅੱਗੇ ਵੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ। ਮਾਲ ਮੰਤਰੀ ਹਰਦੀਪ ਸਿੰਘ ਨੇ ਰਾਣਾ ਗੁਰਜੀਤ ਸਿੰਘ ਨੂੰ ਅਸ਼ਵਾਸਨ ਦਵਾਇਆ ਕਿ ਇਹਨਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਵੀ ਰਾਣਾ ਗੁਰਜੀਤ ਸਿੰਘ ਨੂੰ ਮਜਾਕੀਆ ਅੰਦਾਜ਼ ਵਿੱਚ ਕਿਹਾ ਕਿ ਤੁਸੀਂ ਸਾਡੇ ਕੋਲ ਮੰਗ ਰੱਖੀ ਹੈ ਇਸ ਨੂੰ ਜਰੂਰ ਮੰਨਿਆ ਜਾਵੇਗਾ। ਇਸ ਮੌਕੇ ਹਰਦੀਪ ਸਿੰਘ ਨੇ ਕਿਸ਼ਤੀ ਵਿੱਚ ਜਾ ਕੇ ਹਾੜ ਵਿੱਚ ਫਸੇ ਹੋਏ ਪਰਿਵਾਰਾਂ ਦੀ ਸਾਰ ਲਈ ਅਤੇ ਨਾਲ ਹੀ ਉਹਨਾਂ ਨੇ ਇਹ ਐਲਾਨ ਕੀਤਾ ਕਿ ਲੋਕਾਂ ਦੀ ਜਮੀਨਾਂ ਦੀ ਗਿਰਦਾਵਰੀ ਕਰਾ ਕੇ ਜਲਦ ਹੀ ਮੁਆਵਜੇ ਦਿੱਤੇ ਜਾਣਗੇ ਅਤੇ ਹੜ ਪੀੜਤਾਂ ਨੂੰ ਕਿਸੇ ਵੀ ਤਰੀਕੇ ਦੀ ਤਕਲੀਫ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਹਰ ਯੋਗ ਸਹਾਇਤਾ ਕੀਤੀ ਜਾਵੇਗੀ