ਅੰਮ੍ਰਿਤਸਰ ਦੇ ਥਾਣਾ ਘਰਿੰਡਾ ਪੁਲਿਸ ਹੱਥ ਲੱਗੀ ਵੱਡੀ ਸਫਲਤਾ; 1 ਕਿੱਲੋ 800 ਗਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

0
4

ਅੰਮ੍ਰਿਤਸਰ ਦੇ ਥਾਣਾ ਘਰਿੰਡਾ ਪੁਲਿਸ ਨੇ ਇਕ ਨਸ਼ਾ ਤਸਕਰਾਂ ਨੂੰ 1 ਕਿਲੋ 800 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਇਸ ਕੋਲੋਂ ਇਕ ਮੋਟਰ ਸਾਈਕਲ ਵੀ ਬਰਾਮਦ ਕੀਤੀ ਐ,ਜਿਸ ਦੀ ਵਰਤੋਂ ਨਸ਼ਿਆਂ ਦੀ ਸਪਲਾਈ ਲਈ ਕੀਤੀ ਜਾਂਦੀ ਸੀ। ਫੜੇ ਗਏ ਮੁਲਜਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮਿੱਟੂ ਵਜੋਂ ਹੋਈ ਐ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਨੂੰ ਮੁਲਜਮ ਦੀ ਅਗਲੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।
ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਇਤਲਾਹ ਮਿਲੀ ਸੀ ਕਿ ਮੁਲਜਮ ਨਸ਼ਿਆ ਦੀ ਸਪਲਾਈ ਲਈ ਮੋਟਰ ਸਾਇਕਲ ਤੇ ਜਾ ਰਿਹਾ ਐ। ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੁਲਜਮ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜਮ ਕੋਲੋਂ ਮੋਟਰਸਾਈਕਲ PB02-DB-8403 ਵੀ ਕਬਜ਼ੇ ਵਿੱਚ ਲੈ ਲਈ ਗਈ ਹੈ।
ਇਸ ਸੰਬੰਧੀ ਥਾਣਾ ਘਰਿੰਡਾ ਪੁਲਿਸ ਵਲੋ ਮੁਕੱਦਮਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਗ੍ਰਿਫ਼ਤਾਰ ਸ਼ਖ਼ਸ ਦੇ ਸਾਥੀਆਂ ਅਤੇ ਬੈਕਗ੍ਰਾਊਂਡ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹੋਰ ਕਿਸੇ ਵੀ ਸ਼ਮੂਲੀਅਤ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾ ਸਕੇ।

LEAVE A REPLY

Please enter your comment!
Please enter your name here