ਪੰਜਾਬ ਘੱਟ ਗਿਣਤੀ ਕਮਿਸ਼ਨ ਲਿਆ ਬਿੱਟੂ ਦੇ ਬਿਆਨ ਦਾ ਨੋਟਿਸ; ਰਵਨੀਤ ਬਿੱਟੂ ਨੂੰ ਈਸਾਈ ਭਾਈਚਾਰੇ ਤੋਂ ਮੁਆਫੀ ਦੀ ਹਦਾਇਤ By admin - August 23, 2025 0 3 Facebook Twitter Pinterest WhatsApp ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਮਸੀਹੀ ਭਾਈਚਾਰੇ ਖਿਲਾਫ ਦਿੱਤੇ ਬਿਆਨ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਐ। ਇਸ ਨੂੰ ਲੈ ਕੇ ਜਿੱਥੇ ਮਸੀਹੀਆ ਭਾਈਚਾਰੇ ਵੱਲੋਂ ਵਿਰੋਧ ਪ੍ਰਗਟਾਇਆ ਜਾ ਰਿਹਾ ਐ ਉੱਥੇ ਹੀ ਪੰਜਾਬ ਘੱਟ ਗਿਣਤੀ ਕਮਿਸ਼ਨ ਨੇ ਵੀ ਰਵਨੀਤ ਬਿੱਟੂ ਨੂੰ ਭਾਈਚਾਰੇ ਤੋਂ ਮੁਆਫੀ ਮੰਗਣ ਲਈ ਕਿਹਾ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਇਕ ਸੰਵਿਧਾਨਕ ਅਹੁਦੇ ਤੇ ਬੈਠੇ ਹੋਏ ਨੇ, ਇਸ ਲਈ ਉਨ੍ਹਾਂ ਨੂੰ ਅਜਿਹੇ ਬਿਆਨਾਂ ਤੋਂ ਬਚਣਾ ਚਾਹੀਦਾ ਐ ਅਤੇ ਬਿਨਾਂ ਦੇਰੀ ਭਾਈਚਾਰੇ ਤੋਂ ਮੁਆਫੀ ਮੰਗਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਇਸ ਬਾਰੇ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਨੂੰ ਵੀ ਲਿਖਿਆ ਗਿਆ ਐ।