ਪੰਜਾਬ ਨਵਾਂ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਵਿਸ਼ੇਸ਼ ਮੀਟਿੰਗ; ਬੀਬੀ ਜਗੀਰ ਕੌਰ ਨੇ ਬੀਬੀਆਂ ਨੂੰ ਇਕਜੁਟ ਹੋਣ ਦੀ ਅਪੀਲ; ਇਸਤਰੀ ਵਿੰਗ ਦੀ ਮੁੜ ਸੁਰਜੀਤੀ ਲਈ ਯਤਨ ਤੇਜ਼ ਕਰਨ ਦੀ ਹਦਾਇਤ By admin - August 23, 2025 0 2 Facebook Twitter Pinterest WhatsApp ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਾਲੇ ਨਵੇਂ ਅਕਾਲੀ ਦਲ ਨੇ ਪਾਰਟੀ ਦੇ ਇਸਤਰੀ ਵਿੰਗ ਦੀ ਮੁੜ ਸੁਰਜੀਤੀ ਲਈ ਯਤਨ ਆਰੰਭ ਦਿੱਤੇ ਨੇ। ਇਸੇ ਤਹਿਤ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਬੀਬੀਆਂ ਦੀ ਵਿਸ਼ੇਸ਼ ਮੀਟਿੰਗ ਵਿਚ ਹੋਈ। ਮੀਟਿੰਗ ਵਿਚ ਇਸਤਰੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾਂ ਵਿਚ ਇਸਤਰੀ ਅਕਾਲੀ ਦਲ ਦਾ ਬਡਮੁੱਲਾ ਯੋਗਦਾਨ ਰਿਹਾ ਐ ਅਤੇ ਨਵੇਂ ਅਕਾਲੀ ਦਲ ਨੂੰ ਹੋਰ ਬੁਲੰਦੀਆਂ ਤੇ ਪਹੁੰਚਾਉਣ ਲਈ ਪਾਰਟੀ ਦੇ ਇਸਤਰੀ ਵਿੰਗ ਮੁੜ ਲਾਮਬੰਦ ਕੀਤਾ ਜਾਵੇਗਾ।