ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਐ, ਜਿਸ ਦੇ ਅਲੌਕਿਕ ਦ੍ਰਿਸ਼ ਦੇਖਣ ਨੂੰ ਮਿਲ ਰਹੇ ਨੇ। ਇਸੇ ਦੌਰਾਨ ਵੱਡੀ ਗਿਣਤੀ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀ ਐ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਇਸ ਪਵਿੱਤਰ ਦਿਹਾੜੇ ਮੌਕੇ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।
ਇਸ ਮੌਕੇ ਉਹਨਾ ਦੱਸਿਆ ਕਿ 24 ਅਗਸਤ ਨੂੰ ਸਵੇਰੇ ਇਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆ ਦੀ ਅਗਵਾਈ ਵਿਚ ਗੁਰੂਦੁਆਰਾ ਰਾਮਸਰ ਸਾਹਿਬ ਤੋ ਆਰੰਭ ਹੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੰਪੂਰਨ ਹੋਵੇਗਾ ਅਤੇ ਸਾਰਾ ਦਿਨ ਦੀਵਾਨ ਹਾਲ ਮੰਜੀ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਕੀਰਤਨ ਦਰਬਾਰ ਲਗਣਗੇ ਅਤੇ ਫੁਲਾ ਦੀ ਸਜਾਵਟ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਕੀਤੀ ਗਈ ਹੈ ਜਿਸ ਨੂੰ ਵੇਖ ਇਕ ਵੱਖਰਾ ਅਲੋਕਿਕ ਨਜਾਰਾ ਦੇਖਣ ਨੂੰ ਮਿਲ ਰਿਹਾ। ਇਸ ਮੌਕੇ ਰਹਿਰਾਸ ਤੋ ਬਾਦ ਦੀਪਮਾਲਾ ਅਤੇ ਅਤਿਸ਼ਬਾਜੀ ਵੀ ਕੀਤੀ ਜਾਵੇਗੀ।