ਅਬੋਹਰ ਦੇ ਹਲਕਾ ਬੱਲੂਆਣਾ ਦਾ ਸੁਖਬੀਰ ਬਾਦਲ ਨੇ ਕੀਤਾ ਦੌਰਾ; ਪਾਣੀ ਕੱਢਣ ਲਈ ਡੀਜ਼ਲ ਇੰਜਨ ਤੇ ਸਾਜੋ ਸਾਮਾਨ ਭੇਂਟ; ਸਰਕਾਰ ਵੱਲ ਸਾਧੇ ਲੋਕਾਂ ਨੂੰ ਅਣਗੌਲਿਆ ਕਰਨ ਦੇ ਇਲਜ਼ਾਮ

0
132

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਅਬੋਹਰ ਦੇ ਹਲਕਾ ਬੱਲੂਆਣਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਵਿਚ ਜਾ ਕੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆਂ। ਇਸ ਦੌਰਾਨ ਉਨ੍ਹਾਂ ਨੇ ਪਿੰਡ ਸੈਦਿਆਂ ਵਾਲੀ ਵਿਖੇ ਬਰਸਾਤੀ ਪਾਣੀ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਖੇਤਾਂ ਵਿਚੋਂ ਪਾਣੀ ਕੱਢਣ ਲਈ ਡੀਜਲ ਪੰਪ ਅਤੇ ਹੋਰ ਸਾਜੋ ਸਾਮਾਨ ਵੀ ਦਿੱਤਾ। ਇਸ ਮੌਕੇ ਸਰਕਾਰ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਲਾਵਿਰਸ ਛੱਡ ਦਿੱਤਾ ਐ ਅਤੇ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਆਗੂ ਲੋਕਾਂ ਦੀ ਸਾਰ ਲੈਣ ਨਹੀਂ ਆਇਆ।

LEAVE A REPLY

Please enter your comment!
Please enter your name here