ਪੰਜਾਬ ਫਾਜਿਲਕਾ ’ਚ ਟਰੈਕਟਰ ਟਰਾਲੀ ਤੇ ਬਲੈਰੋ ਵਿਚਾਲੇ ਹਾਦਸਾ; ਚਾਰ ਗੰਭੀਰ ਜ਼ਖਮੀ, ਪੁਲਿਸ ਕਰ ਰਹੀ ਜਾਂਚ By admin - August 25, 2025 0 4 Facebook Twitter Pinterest WhatsApp ਫਾਜਿਲਕਾ ਦੇ ਬਾਰਡਰ ਰੋਡ ਤੇ ਬੀਤੀ ਰਾਤ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੇ ਇਕ ਟਰੈਕਟਰ ਟਰਾਲੀ ਤੇ ਬਲੈਰੋ ਕਾਰ ਵਿਚਾਲੇ ਟੱਕਰ ਹੋ ਗਈ। ਹਾਦਸੇ ਤੋਂ ਬਾਦ ਬਲੈਰੋ ਕਾਰ ਬੇਕਾਬੂ ਹੋ ਕੇ ਕਈ ਲੋਕਾਂ ਤੇ ਵਾਹਨਾਂ ਤੇ ਜਾ ਚੜ੍ਹੀ ਜਿਸ ਨਾਲ ਚਾਰ ਜਣੇ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂ ਫਾਜਿਲਕਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਇਸੇ ਦੌਰਾਨ ਬਲੈਰੋ ਚਾਲਕ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਲੋਕਾਂ ਨੇ ਪਿੱਛਾ ਕਰ ਕੇ ਕਾਬੂ ਕਰਨ ਬਾਅਦ ਪੁਲਿਸ ਹਵਾਲੇ ਕਰ ਦਿੱਤਾ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਵਿਧਾਇਕ ਨਰਿੰਦਰ ਪਾਲ ਸਿੰਘ ਸਭਣਾ ਮੌਕੇ ਤੇ ਪਹੁੰਚੇ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ। ਵਿਧਾਇਕ ਵੱਲੋਂ ਜ਼ਖਮੀਆਂ ਨਾਲ ਮੁਲਾਕਾਤ ਕਰ ਕੇ ਹਾਲ ਜਾਣਿਆ। ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।