ਲੁਧਿਆਣਾ ’ਚ ਔਰਤ ਵੱਲੋਂ ਗੁਰੂ ਘਰ ’ਚ ਬੇਅਦਬੀ; ਗੁਰੂ ਸਾਹਿਬ ਦੀ ਹਜ਼ੂਰੀ ’ਚ ਉਤਾਰੇ ਕੱਪੜੇ; ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਨੇ ਦਰਜ ਕੀਤਾ ਕੇਸ

0
3

ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਅਜਿਹਾ ਹੀ ਮਾਮਲਾ ਲੁਧਿਆਣਾ ਦੇ ਹਲਕਾ ਸਾਹਨੇਵਾਲ ਦੇ ਪਿੰਡ ਜੁਗਿਆਣਾ ਤੋਂ ਸਾਹਮਣੇ ਆਇਆ ਐ, ਜਿੱਥੇ ਬੀਤੇ ਦਿਨ ਇਕ ਔਰਤ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਕੱਪੜੇ ਉਤਾਰ ਕੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਵੱਲੇ ਸੁੱਟ ਦਿੱਤੇ ਗਏ। ਘਟਨਾ ਦੀਆਂ ਵੀਡੀਓ ਤਸਵੀਰਾਂ ਵੀ ਸਾਹਮਣੇ ਆਈਆਂ ਨੇ ਜਿਸ ਨੂੰ ਲੈ ਕੇ ਸਿੱਖ ਸੰਗਤ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਐ। ਸਿੱਖ ਜਥੇਬੰਦੀਆਂ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਸਖਤ ਕਾਰਵਾਈ ਮੰਗੀ ਐ। ਉਧਰ ਪੁਲਿਸ ਨੇ ਪ੍ਰਕਾਸ਼ ਕੌਰ ਨਾਮ ਦੀ ਔਰਤ ਖਿਲਾਫ ਮਾਮਲੇ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।
ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਚੀਮਾ ਨੇ ਆਖਿਆ ਕਿ ਜਣਾ ਖਣਾ ਉੱਠ ਕੇ ਗੁਰੂ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਲੱਗ ਪਿਆ ਹੈ ਇਸ ਦਾ ਮੁੱਖ ਕਾਰਨ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਧਰਾਵਾਂ ਤਹਿਤ ਸਜ਼ਾ ਨਹੀਂ ਦਿੱਤੀ ਜਾਂਦੀ ਅਗਰ ਕਿਸੇ ਦੋਸ਼ੀ ਉੱਪਰ ਮੁਕਦਮਾ ਦਰਜ ਕਰ ਵੀ ਦਿੱਤਾ ਜਾਂਦਾ ਹੈ ਤਾਂ ਵੀ ਉਹ ਦੋਸ਼ੀ ਕੁਝ ਮਹੀਨੇ ਬਾਅਦ ਬਾਹਰ ਆ ਕੇ ਉਸ ਘਟਨਾ ਨੂੰ ਜਿੱਥੇ ਅੰਜਾਮ ਫਿਰ ਤੋਂ ਦਿੰਦਾ ਹੈ ਉੱਥੇ ਹੀ ਉਸ ਨੂੰ ਵੇਖ ਕੇ ਹੋਰ ਮੁਜਰਮ ਵੀ ਗੁਰੂ ਸਾਹਿਬ ਦੀ ਬੇਅਦਬੀ ਕਰਨ ਬਾਰੇ ਸੋਚਦੇ ਹਨ।
ਉਹਨਾਂ ਕਿਹਾ ਕਿ ਕੱਲ ਦੀ ਇਸ ਘਟਨਾ ਨੇ ਸਮੁੱਚੀ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁੱਤੀ ਪਈ ਇੱਕ ਪਾਸੇ ਤਾਂ ਆਖਦੀ ਹੈ ਕਿ ਬੇਅਦਬੀ ਤੇ ਸਖਤ ਕਾਨੂੰਨ ਬਣਾਇਆ ਜਾਵੇਗਾ ਦੂਜੇ ਪਾਸੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਉੱਪਰ ਮੁਕਦਮਾ ਦਰਜ ਕਰਨ ਤੋਂ ਡਰਦੀ ਹੈ।
ਉੱਥੇ ਹੀ ਇਸ ਸਬੰਧੀ ਜਦੋਂ ਥਾਣਾ ਸਾਹਨੇਵਾਲ ਦੇ ਮੁਖੀ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਆਖਿਆ ਕਿ ਮੁਕਦਮਾ ਦਰਜ ਕਰ ਦਿੱਤਾ ਗਿਆ ਜਲਦ ਹੀ ਬੀਬੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਗੁਰਦੁਆਰਾ ਸਾਹਿਬ ਦੀਆਂ ਚਾਬੀਆਂ ਗੁੰਮ ਜਾਣ ਦੇ ਸ਼ੱਕ ਵਿੱਚ ਮਹਿਲਾ ਤੋਂ ਪੁੱਛਿਆ ਜਾ ਰਿਹਾ ਸੀ ਕਿ ਅਚਾਨਕ ਮਹਿਲਾ ਗੁੱਸੇ ਵਿੱਚ ਆ ਗਈ ਅਤੇ ਉਸ ਨੇ ਗੁਰੂ ਸਾਹਿਬ ਦੀ ਹਜੂਰੀ ਵਿਚ ਆਪਣੇ ਕੱਪੜੇ ਉਤਾਰ ਕੇ ਸੁੱਟ ਦਿੱਤੇ। ਭਾਵੇਂ ਮੌਕੇ ਤੇ ਮੌਜੂਦ ਇਕ ਔਰਤ ਤੇ ਸੇਵਾਦਾਰ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਔਰਤ ਅਜਿਹਾ ਕਰਨ ਵਿਚ ਸਫਲ ਰਹੀ। ਘਟਨਾ ਤੋਂ ਬਾਅਦ ਸੰਗਤ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਐ।

LEAVE A REPLY

Please enter your comment!
Please enter your name here