ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਐ। ਇਸੇ ਤਹਿਤ ਅੱਜ ਉਹ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਪਹੁੰਚੇ ਜਿੱਥੇ ਉਨ੍ਹਾਂ ਨੇ ਪਸ਼ੂਆਂ ਲਈ ਚਾਰੇ ਤੋਂ ਇਲਾਵਾ ਜ਼ਰੂਰੀ ਵਸਤਾਂ ਵੰਡੀਆਂ। ਇਸ ਮੌਕੇ ਮੀਡੀਆ ਗੱਲਬਾਤ ਕਰਦਿਆਂ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ ਐ ਅਤੇ ਲੋਕਾਂ ਦੀ ਹਰ ਪ੍ਰਕਾਰ ਦੀ ਮਦਦ ਕੀਤੀ ਜਾ ਰਹੀ ਐ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚੀਆਂ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕੀਤਾ।
ਦੱਸਣਯੋਗ ਐ ਕਿ ਬੀਤੇ ਕੋਈ ਦਿਨਾਂ ਤੋਂ ਪਹਾੜਾਂ ਵਿੱਚ ਪੈਰ ਬਾਰਿਸ਼ ਕਾਰਨ ਸਤਲੁਜ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਸੀ ਜਿਸ ਕਾਰਨ ਹਰੀਕੇ ਹੈਡ ਵਿੱਚੋਂ ਪਾਣੀ ਛੱਡਿਆ ਗਿਆ ਜਿਸ ਤੋਂ ਬਾਅਦ ਮੰਡ ਖੇਤਰ ਵਿੱਚ ਸਤਲੁਜ ਦਰਿਆ ਵੱਲੋਂ ਕਈ ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਲੋਕਾਂ ਨੂੰ ਮਜਬੂਰ ਹੋ ਕੇ ਆਪਣੇ ਘਰ ਖਾਲੀ ਕਰਨੇ ਪਏ ਅਤੇ ਆਪਣੇ ਪਸ਼ੂਆਂ ਦੇ ਨਾਲ ਤੁਸੀਂ ਬੰਨ ਤੇ ਹੀ ਰਹਿਣ ਨੂੰ ਮਜਬੂਰ ਹੋਣਾ ਪਿਆ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਪਸ਼ੂਆਂ ਲਈ ਚਾਰਾ ਅਤੇ ਚੋਕਰ ਅਤੇ ਖਾਦ ਪਦਾਰਥ ਲੈ ਕੇ ਬੰਨ ’ਤੇ ਪਹੁੰਚੇ ਜਿੱਥੇ ਲੋਕਾਂ ਨੂੰ ਇਹ ਖਾਦ ਚੋਕਰ ਵੰਡਿਆ ਗਿਆ।
ਇਸ ਉਪਰੰਤ ਗੱਲਬਾਤ ਕਰਦੇ ਹੋਏ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿੱਥੇ ਉਨ੍ਹਾਂ ਵੱਲੋਂ ਚੋਕਰ ਅਤੇ ਪਸ਼ੂਆਂ ਦਾ ਚਾਰਾ ਵੰਡਿਆ ਗਿਆ ਹੈ ਉਥੇ ਬਰਨਾਲੇ ਜਿਲੇ ਦੇ ਕੱਤੂ ਪਿੰਡ ਤੋਂ ਇੱਕ ਟਰੱਕ ਪਸ਼ੂਆਂ ਦਾ ਚਾਰਾ ਲੈ ਕੇ ਪਹੁੰਚੇ ਸਮਾਜ ਸੇਵੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕੈਬਨਟ ਮੰਤਰੀ ਨੇ ਕਿਹਾ ਕਿ ਐਸੇ ਲੋਕ ਹੀ ਇੱਕ ਦੂਜੇ ਦੀਆਂ ਬਾਹਾਂ ਬੰਨਦੇ ਹਨ ਜੋ ਮੁਸੀਬਤ ਪਹਿਲ ਲੋਕਾਂ ਦੀ ਮਦਦ ਕਰਦੇ ਹਨ ਉਹਨਾਂ ਕਿਹਾ ਕਿ ਇਸੇ ਤਰਜ ਤੇ ਤਹਿਤ ਹੀ ਪੰਜਾਬ ਸਰਕਾਰ ਵੀ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਹੜ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਥੁੜ ਨਾ ਰਹੇ ਇਸ ਕਰਕੇ ਉਹ ਆਪ ਖੁਦ ਇਹ ਰਾਸ਼ਨ ਲੈ ਕੇ ਇੱਥੇ ਪਹੁੰਚ ਰਹੇ ਹਨ ਅਤੇ ਜਲਦੀ ਹੀ ਲੋਕਾਂ ਨੂੰ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।