ਸ੍ਰੀ ਦਰਬਾਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਆਤਿਸ਼ਬਾਜ਼ੀ; ਸੰਗਤਾਂ ਨੇ ਕੀਤੀ ਦੀਪਮਾਲਾ; ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ

0
3

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼ਾਮ ਦੇ ਸਮੇਂ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਅਲੌਕਿਕ ਆਤਿਸ਼ਬਾਜ਼ੀ ਦਾ ਦ੍ਰਿਸ਼ ਦਿਲਕਸ਼ ਬਣ ਗਿਆ। ਇਸ ਤੋਂ ਪਹਿਲਾਂ ਹਜ਼ਾਰਾਂ ਸੰਗਤਾਂ ਨੇ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਦੀਪਮਾਲਾ ਸਜਾ ਕੇ ਰੋਸ਼ਨੀ ਦਾ ਅਨੋਖਾ ਨਜ਼ਾਰਾ ਪੈਦਾ ਕੀਤਾ।ਸਵੇਰ ਤੋਂ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਪਹੁੰਚ ਕੇ ਨਤਮਸਤਕ ਹੋ ਰਹੀਆਂ ਸਨ।
ਪੁਰਬ ਦੇ ਸੰਬੰਧ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਜਦੋਂ ਆਤਿਸ਼ਬਾਜ਼ੀ ਦੀ ਸ਼ੁਰੂਆਤ ਹੋਈ, ਤਾਂ ਸਾਰੇ ਦਰਬਾਰ ਸਾਹਿਬ ਕੰਪਲੈਕਸ ਦਾ ਆਕਾਸ਼ ਰੰਗ–ਬਿਰੰਗੀਆਂ ਲਾਈਟਾਂ ਨਾਲ ਰੌਸ਼ਨ ਹੋ ਗਿਆ। ਸੰਗਤਾਂ ਦਾ ਕਹਿਣਾ ਸੀ ਕਿ  ਇਹ ਨਜ਼ਾਰਾ ਸਿਰਫ਼ ਅੰਮ੍ਰਿਤਸਰ ਵਿੱਚ ਹੀ ਦੇਖਣ ਨੂੰ ਮਿਲ ਸਕਦਾ ਹੈ।
ਇਸ ਤੋਂ ਇਲਾਵਾ ਘਰਾਂ ਵਿੱਚ ਲਾਈਵ ਟੈਲੀਕਾਸਟ ਰਾਹੀਂ ਵੀ ਲੱਖਾਂ ਲੋਕਾਂ ਨੇ ਆਤਿਸ਼ਬਾਜ਼ੀ ਦੇਖੀ ਅਤੇ ਆਪਣੇ ਮਨ ਨੂੰ ਸ਼ਾਂਤੀ ਤੇ ਖੁਸ਼ੀ ਮਹਿਸੂਸ ਕੀਤੀ। ਇਸ ਮੌਕੇ ਸੰਗਤਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 421ਵਾਂ ਪ੍ਰਕਾਸ਼ ਗੁਰਪੁਰਬ ਇਤਿਹਾਸਕ ਮਹੱਤਵ ਰੱਖਦਾ ਹੈ ਅਤੇ ਹਰ ਸਾਲ ਇਸ ਦਿਨ ਦੀ ਉਡੀਕ ਰਹਿੰਦੀ ਹੈ। ਲੋਕਾਂ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਹੋਣ ਵਾਲੀ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਅਨੰਦ ਕਦੇ ਵੀ ਹੋਰ ਕਿਤੇ ਨਹੀਂ ਮਿਲ ਸਕਦਾ।  ਹੋਰ ਸੰਗਤਾਂ ਨੇ ਵੀ ਕਿਹਾ ਕਿ ਹਰ ਸਾਲ ਦਰਬਾਰ ਸਾਹਿਬ ਵਿੱਚ ਮਨਾਏ ਜਾਣ ਵਾਲੇ ਇਹ ਸਮਾਗਮ ਨਾ ਸਿਰਫ਼ ਪੰਜਾਬ ਵਿੱਚ ਬਲਕਿ ਪੂਰੀ ਦੁਨੀਆਂ ਵਿੱਚ ਰਹਿੰਦੇ ਸਿੱਖਾਂ ਲਈ ਰੂਹਾਨੀ ਤਾਕਤ ਦਾ ਸਰੋਤ ਬਣਦੇ ਹਨ।

 

LEAVE A REPLY

Please enter your comment!
Please enter your name here