ਪੰਜਾਬ ਬਰਨਾਲਾ ਪੁਲਿਸ ਵੱਲੋਂ ਲੁਟੇਰਾ ਗਰੋਹ ਦਾ ਪਰਦਾਫਾਸ਼; ਚਾਰ ਮੈਂਬਰਾਂ ਨੂੰ ਅਸਲੇ ਸਮੇਤ ਕੀਤਾ ਗ੍ਰਿਫਤਾਰ; ਲੁੱਟ ਦੀਆਂ ਘਟਨਾਵਾਂ ’ਚ ਸੀ ਸ਼ਾਮਲ By admin - August 25, 2025 0 8 Facebook Twitter Pinterest WhatsApp ਬਰਨਾਲਾ ਪੁਲਿਸ ਨੇ ਪੈਟਰੋਲ ਪੰਪ, ਸ਼ਰਾਬ ਦੇ ਠੇਕੇ ਅਤੇ ਰਾਹਗੀਰਾਂ ਨੂੰ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਅਸਲੇ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜਮਾਂ ਦੀ ਪਛਾਣ ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਸਰਮ ਸਿੰਘ ਅਤੇ ਦੀਪਕ ਸਿੰਘ ਵਜੋਂ ਹੋਈ ਐ। ਇਨ੍ਹਾਂ ਨੇ ਆਪਸ ਵਿਚ ਮਿਲ ਕੇ ਇਕ ਗਰੋਹ ਬਣਾਇਆ ਸੀ ਜਿੰਨਾ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪਹਿਲਾਂ ਵੀ ਕੇਸ ਦਰਜ ਨੇ ਅਤੇ ਇਹ ਜੁਰਮ ਕਰਨ ਦੇ ਆਦੀ ਹਨ। ਇਹ ਨਜਾਇਜ਼ ਅਸਲੇ ਸਮੇਤ ਵਰਨਾ ਕਾਰ ਵਿੱਚ ਸਵਾਰ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿੱਚ ਸਨ। ਪੁਲਿਸ ਨੇ ਗੁਪਤ ਸੂਚਨਾ ਮਿਲਦੇ ਹੀ ਜਦੋਂ ਇਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹਨਾਂ ਵੱਲੋਂ ਪੁਲਿਸ ਪਾਰਟੀ ਉੱਪਰ ਫਾਇਰਿੰਗ ਕਰ ਦਿੱਤੀ ਜਿਸ ਤੇ ਪੁਲਿਸ ਨੇ ਮੁਸਤੈਦੀ ਨਾਲ ਚਾਰਾਂ ਨੂੰ ਗ੍ਰਿਫਤਾਰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਪਿਸਟਲ ਜਗਾਨਾ ਰੰਗ ਸਿਲਵਰ, ਇੱਕ ਪਿਸਟਲ ਦੇਸੀ ਸਮੇਤ ਇੱਕ ਕਾਰਤੂਸ ਜਿੰਦਾ ਅਤੇ ਇੱਕ ਖੋਲ, ਦੋ ਪਿਸਟਲ 32 ਬੋਰ ਦੇਸੀ ਸਮੇਤ ਦੋ ਕਾਰਤੂਸ ਜਿੰਦਾ ਅਤੇ ਇੱਕ ਵਰਨਾ ਕਾਰ ਰੰਗ ਚਿੱਟਾ ਬਰਾਮਦ ਕੀਤੀ। ਪੁਲਿਸ ਦੇ ਦੱਸਣ ਮੁਤਾਬਕ ਸਤਨਾਮ ਸਿੰਘ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ 22 ਮੁਕਦਮੇ ਦਰਜ ਹਨ, ਸਰਮ ਸਿੰਘ ਖਿਲਾਫ ਇੱਕ ਕੇਸ ਦਰਜ ਐਨਡੀਪੀਸੀ ਦਾ ਦਰਜ ਹੈ। ਇਨ੍ਹਾਂ ਦੇ ਤਾਰ ਬੰਬੀਹਾ ਗੈਂਗ ਨਾਲ ਵੀ ਜੁੜੇ ਹੋਏ ਹਨ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।