ਪੰਜਾਬ ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਘੇਰੀ ਸਰਕਾਰ; ਸਿਆਸਤ ਖੇਡਣ ਦੇ ਲਾਏ ਇਲਜ਼ਾਮ; ਪੰਜਾਬ ਸਰਕਾਰ ਨੂੰ ਆਪਣੇ ਖਰਚੇ ’ਤੇ ਰਾਸ਼ਨ ਵੰਡਣ ਦੀ ਦਿੱਤੀ ਸਲਾਹ By admin - August 25, 2025 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਨ ਕਾਰਡ ਕੱਟਣ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਰਾਸ਼ਨ ਕਾਰਡ ਕੱਢਣ ਮਾਮਲੇ ਤੇ ਸਿਆਸਤ ਕਰ ਰਹੀ ਐ। ਉਨ੍ਹਾਂ ਕਿਹਾ ਕਿ ਇਹ ਸਕੀਮ ਅਕਾਲੀ ਦਲ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ, ਜਿਸ ਨੂੰ ਬਾਅਦ ਵਿਚ ਕੇਂਦਰ ਸਰਕਾਰ ਨੇ ਅਪਨਾ ਲਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਲੋਕਾਂ ਨੂੰ ਵਾਕਈ ਰਾਸ਼ਨ ਦੇਣਾ ਚਾਹੁੰਦੀ ਐ ਤਾਂ ਆਪਣੇ ਖਰਚੇ ਤੇ ਵੀ ਦੋ ਸਕਦੀ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ ਦੇ ਬੇਵਜਾ ਸਿਆਸਤ ਕਰ ਰਹੀ ਐ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਪਹਿਲਾਂ ਹੀ ਪੰਜਾਬ ਦਾ ਬਹੁਤ ਨੁਕਸਾਨ ਕਰਵਾ ਚੁੱਕੇ ਨੇ, ਇਸ ਲਈ ਉਨ੍ਹਾਂ ਨੂੰ ਸਰਕਾਰ ਦੀ ਫਜੂਲ ਖਰਚੀਆਂ ਬੰਦ ਕਰ ਕੇ ਇਹ ਪੈਸਾ ਲੋਕਾਂ ਨੂੰ ਰਾਸ਼ਨ ਦੇਣ ਤੇ ਖਰਚ ਕਰਨਾ ਚਾਹੀਦਾ ਐ।