ਪੰਜਾਬ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ ਪੰਜਵੇਂ ਪਾਤਸ਼ਾਹ ਦਾ ਗੁਰਤਾਗੱਦੀ ਦਿਵਸ; ਨਸਮਤਕ ਹੋਣ ਪਹੁੰਚ ਰਹੀ ਸੰਗਤ; ਗੁਰੂ ਘਰ ਮੱਥਾ ਟੇਕ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ By admin - August 25, 2025 0 8 Facebook Twitter Pinterest WhatsApp ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੰਗਤ ਨੇ ਗੁਰਬਾਣੀ ਦਾ ਆਨੰਦ ਮਾਣਿਆ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਆਸੇ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸਭ ਤੋਂ ਨਵੀਂ ਸੋਚ ਪ੍ਰਦਾਨ ਕਰਨ ਵਾਲਾ ਜੀਵਨ ਮਾਰਗ ਹੈ, ਜਿਸ ’ਤੇ ਚੱਲ ਕੇ ਹਰ ਇਨਸਾਨ ਆਪਣਾ ਜੀਵਨ ਸਫਲ ਕਰ ਸਕਦਾ ਐ।