ਪੰਜਾਬ ਅਬੋਹਰ ’ਚ ਮੀਂਹ ਕਾਰਨ ਡਿੱਗੀ ਘਰ ਦੀ ਛੱਤ; ਮਲਬੇ ਹੇਠਾਂ ਦੱਬਣ ਕਾਰਨ ਦੋ ਜਣੇ ਗੰਭੀਰ ਜ਼ਖਮੀ By admin - August 26, 2025 0 2 Facebook Twitter Pinterest WhatsApp ਅਬੋਹਰ ਦੇ ਸੰਤ ਨਗਰ ਇਲਾਕੇ ਵਿਚ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਭਾਰੀ ਮੀਂਹ ਦੇ ਚਲਦਿਆਂ ਇਕ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿਚ ਦੋ ਜਣੇ ਮਲਬੇ ਹੇਠਾਂ ਦੱਬੇ ਗਏ, ਜਿਨ੍ਹਾਂ ਨੂੰ ਮੌਕੇ ਤੇ ਮੌਜੂਦ ਲੋਕਾਂ ਨੇ ਇਕ ਘੰਟੇ ਤੋਂ ਵਧੇਰੇ ਸਮੇਂ ਦੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ। ਦੋਵਾਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਗੰਗਾਨਗਰ ਲਈ ਰੈਫਰ ਕਰ ਦਿੱਤਾ ਗਿਆ ਐ। ਪਰਿਵਾਰ ਦੇ ਦੱਸਣ ਮੁਤਾਬਕ ਘਟਨਾ ਵੇਲੇ ਘਰ ਅੰਦਰੋਂ ਸਾਮਾਨ ਬਾਹਰ ਕੱਢਿਆ ਜਾ ਰਿਹਾ ਸੀ ਕਿ ਇਸੇ ਦੌਰਾਨ ਘਰ ਦੀ ਅਚਾਨਕ ਛੱਤ ਡਿੱਗ ਗਈ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਦੀ ਮਦਦ ਲਈ ਗੁਹਾਰ ਲਗਾਈ ਐ।