ਸ਼੍ਰੋਮਣੀ ਅਕਾਲੀ ਦਲ ਨੇ ਮੁਲਤਵੀ ਕੀਤੀ 31 ਦੀ ਫਤਹਿ ਰੈਲੀ; ਹੜ੍ਹਾਂ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

0
2

ਸ਼੍ਰੋਮਣੀ ਅਕਾਲੀ ਦਲ ਨੇ 31 ਅਗਸਤ ਨੂੰ ਕੀਤੀ ਜਾਣ ਵਾਲੀ ਫਤਿਹ ਰੈਲੀ ਨੂੰ ਮੁਲਤਵੀ ਕਰ ਦਿੱਤਾ ਐ। ਪਾਰਟੀ ਨੇ ਇਹ ਫੈਸਲਾ ਪੰਜਾਬ ਅੰਦਰ ਵਿਗੜਦੀ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਲਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ 31 ਅਗਸਤ ਨੂੰ ਮੋਗਾ ਵਿਖੇ ਹੋਣ ਵਾਲੀ ਫਤਹਿ ਰੈਲੀ ਪੰਜਾਬ ਅੰਦਰ ਆਏ ਹੜ੍ਹਾਂ ਕਾਰਨ ਮੁਲਤਵੀ ਕਰਨ ਦਾ ਫੈਸਲਾ ਕੀਤਾ ਐ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਨੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਐ। ਉਨ੍ਹਾਂ ਕਿਹਾ ਕਿ 28 ਅਗਸਤ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਦਿਵਸ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੀ ਹੋਵੇਗਾ।

LEAVE A REPLY

Please enter your comment!
Please enter your name here