ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੇਂਦਰ ਸਰਕਾਰ ’ਤੇ ਹਮਲਾ; ਈਡੀ ਰੇਡ ਨੂੰ ਦੱਸਿਆ ਬਦਲੇ ਦੀ ਕਾਰਵਾਈ By admin - August 26, 2025 0 5 Facebook Twitter Pinterest WhatsApp ਆਪ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਈਡੀ ਦੀ ਰੇਡ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਐ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਿਆਸੀ ਬਦਲਾਖੋਰੀ ਦੇ ਤਹਿਤ ਲਗਾਤਾਰ ਵਿਰੋਧੀਆਂ ਨੂੰ ਦਬਾਉਣ ਲਈ ਈਡੀ ਦੀ ਵਰਤੋਂ ਕਰ ਰਹੀ ਐ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਹਿਮ ਮੁੱਦਿਆਂ ਤੋਂ ਧਿਆਨ ਭੜਟਾਉਣ ਲਈ ਕੇਂਦਰ ਸਰਕਾਰ ਨੇ ਆਪ ਆਗੂ ਸੋਰੁਭ ਭਾਰਦਵਾਜ ਦੇ ਘਰ ਈਡੀ ਦੀ ਰੇਡ ਕਰਵਾਈ ਐ। ਉਨ੍ਹਾਂ ਕਿਹਾ ਕਿ ਜਿਹੜੇ ਸਮੇਂ ਨੂੰ ਲੈ ਕੇ ਕੇਸ ਦਰਜ ਕੀਤਾ ਗਿਆ ਐ, ਉਸ ਸਮੇਂ ਸੋਰਭ ਭਾਰਜਵਾਜ ਮੰਤਰੀ ਦੇ ਅਹੁਦੇ ਤੇ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਅਜਿਹੇ ਹੱਥਕੰਡੇ ਵਰਤ ਚੁੱਕੀ ਐ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲੀ ਨਹੀਂ ਐ ਅਤੇ ਅਜਿਹੀਆਂ ਕਾਰਵਾਈਆਂ ਦਾ ਡੱਕ ਕੇ ਮੁਕਾਬਲਾ ਕਰੇਗੀ।