ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਦੁਕਾਨਦਾਰਾਂ ਨੂੰ ਜਮ੍ਹਾਂਖੋਰੀ ਤੇ ਕਾਲਾਬਾਜਾਰੀ ਬੰਦ ਕਰਨ ਦੀ ਚਿਤਾਵਨੀ ਦਿੱਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਹਲਕੇ ਅੰਦਰ ਦੁਕਾਨਦਾਰਾਂ ਵੱਲੋਂ ਕਾਲਾਬਾਜ਼ਾਰੀ ਤੇ ਜਮ੍ਹਾਂਖੋਰੀ ਸਬੰਧੀ ਫੋਨ ਆ ਰਹੇ ਨੇ। ਇੱਥੇ ਦੁਕਾਨਦਾਰਾਂ ਵੱਲੋਂ ਵੱਧ ਰਹੇ ਤੇ ਵਸਤਾਂ ਵੇਚਣ ਦੀਆਂ ਸ਼ਿਕਾਇਤਾਂ ਵੀ ਮਿਲ ਰਹੀਆਂ ਨੇ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਜਾਂ ਸਟੋਰ ਮਾਲਕ ਜਮ੍ਹਾਖੋਰੀ ਜਾਂ ਕਾਲਾਬਾਜ਼ਾਰੀ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।