ਪੰਜਾਬ ਮਾਛੀਵਾੜਾ ਦੇ ਪਿੰਡ ਧੂਲੇਵਾਲ ਪਹੁੰਚੇ ਹਲਕਾ ਵਿਧਾਇਕ ਦਿਆਲਪੁਰਾ; ਲੋਕਾਂ ਨੇ ਬੰਨ੍ਹ ਨੂੰ ਲੱਗੀ ਢਾਹ ਰੋਕਣ ਦੇ ਢਿੱਲੇ ਪ੍ਰਬੰਧਾਂ ’ਤੇ ਚੁੱਕੇ ਸਵਾਲ By admin - August 27, 2025 0 2 Facebook Twitter Pinterest WhatsApp ਮਾਛੀਵਾੜਾ ਨੇੜਲੇ ਪਿੰਡ ਧੁੱਲੇਵਾਲ ਵਿਖੇ ਧੁੱਸੀ ਬੰਨ੍ਹ ਲੱਗੀ ਢਾਹ ਦੇ ਮੁੱਦੇ ’ਤੇ ਸਿਆਸਤ ਗਰਮਾ ਗਈ ਐ। ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੌਕੇ ਤੇ ਪਹੁੰਚੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਲੋਕਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਐ। ਜਾਣਕਾਰੀ ਅਨੁਸਾਰ ਇੱਥੇ ਬੰਨ੍ਹ ਦੇ ਹਾਲਤ ਕਾਫੀ ਨਾਜੁਕ ਬਣੀ ਹੋਈ ਐ, ਜਿਸ ਦੇ ਚਲਦਿਆਂ ਐਸਐਸਪੀ ਡਾ. ਜੋਤੀ ਯਾਦਵ, ਹਲਕਾ ਵਿਧਾਇਕ ਦਿਆਲਪੁਰਾ, ਐਸਪੀਡੀ ਪਵਨਜੀਤ ਅਤੇ ਐਸਡੀਐਮ ਰਜਨੀਸ਼ ਅਰੋੜਾ ਸਮੇਤ ਆਲਾ ਅਧਿਕਾਰੀ ਮੌਕੇ ਤੇ ਪਹੁੰਚੇ ਹੋਏ ਸਨ। ਅਧਿਕਾਰੀਆਂ ਨੇ ਇੱਥੇ ਠੋਕਰਾਂ ਲਗਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਮੌਕੇ ਤੇ ਮੌਜੂਦ ਲੋਕਾਂ ਨੇ ਪ੍ਰਸ਼ਾਸਨ ਦੇ ਢਿੱਲੇ ਪ੍ਰਬੰਧਾਂ ਤੇ ਨਰਾਜਗੀ ਜਾਹਰ ਕਰਦਿਆਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਪੁਖਤਾ ਪ੍ਰਬੰਧ ਕੀਤੇ ਹੁੰਦੇ ਤਾਂ ਅਜਿਹੇ ਹਾਲਾਤਾਂ ਦਾ ਸਾਹਮਣਾ ਨਹੀਂ ਕਰਨਾ ਪੈਣਾ ਸੀ। ਹਲਕਾ ਵਿਧਾਇਕ ਨੇ ਸਥਾਨਕ ਵਾਸੀਆਂ ਨੂੰ ਬੰਨ੍ਹ ਨੂੰ ਬਚਾਉਣ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਐ। ਦੱਸਣਯੋਗ ਐ ਕਿ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿਚ ਵਧਦਾ ਪਾਣੀ ਦੇ ਪੱਧਰ ਧੁੱਲੇਵਾਲ ਨੇੜੇ ਧੁੱਸੀ ਬੰਨ੍ਹ ਦੀ ਹਾਲਤ ਕਾਫੀ ਨਾਜੁਕ ਹੋ ਚੁੱਕੀ ਐ ਅਤੇ ਇੱਥੇ ਲੱਗੀਆਂ ਠੋਕਰਾਂ ਨੂੰ ਪਾਣੀ ਵਾਰ ਵਾਰ ਨਾਲ ਵਹਾ ਕੇ ਲਿਜਾ ਰਿਹਾ ਐ। ਜਿਸਦੇ ਬਚਾਅ ਲਈ ਪੁਲਿਸ ਪ੍ਰਸ਼ਾਸਨ ਤੇ ਸਿੰਚਾਈ ਵਿਭਾਗ ਦੀ ਨਿਗਰਾਨੀ ਹੇਠ ਬੋਰੀਆਂ ਤੇ ਪੱਥਰ ਲਗਾ ਕੇ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਐ, ਇਸੇ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨ ਮੌਕੇ ਤੇ ਪਹੁੰਚਿਆ ਸੀ।